ਪੰਜਾਬ ''ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ ''ਤੀ ਕਾਰ, ਤਿੰਨ ਲੋਕਾਂ ਦੀ ਮੌਤ

Tuesday, Sep 22, 2026 - 11:41 AM (IST)

ਪੰਜਾਬ ''ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ ''ਤੀ ਕਾਰ, ਤਿੰਨ ਲੋਕਾਂ ਦੀ ਮੌਤ

ਮੋਗਾ : ਬੀਤੀ ਦੇਰ ਰਾਤ ਥਾਣਾ ਸਮਾਲਸਰ ਅਧੀਨ ਪੈਂਦੇ ਇਲਾਕੇ ਵਿਚ ਮੱਲਕੇ ਤੋਂ ਕੁਝ ਦੂਰੀ ’ਤੇ ਇਕ ਕਾਰ ਦੇ ਬੇਕਾਬੂ ਹੋ ਕੇ ਕੰਧ ਨਾਲ ਟਕਰਾਉਣ ਕਾਰਨ ਬੱਚੇ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਦੱਸਿਆ ਜਾ ਰਿਹਾ ਕਿ ਹਾਦਸੇ ਮੌਕੇ ਕਾਰ ਦੇ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਣ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਾਦਸੇ ਮਗਰੋਂ ਜਦੋਂ ਕਾਰ ਚਾਲਕ ਨੌਜਵਾਨ ਬਾਹਰ ਨਿਕਲਦਾ ਹੈ ਤਾਂ ਉਸ ਕੋਲੋਂ ਠੀਕ ਤਰ੍ਹਾਂ ਤੁਰਿਆ ਵੀ ਨਹੀਂ ਸੀ ਜਾ ਰਿਹਾ। 

ਇਹ ਵੀ ਪੜ੍ਹੋ : ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ

ਥਾਣਾ ਸਮਾਲਸਰ ਦੇ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਵਕੀਲ ਸਿੰਘ, ਗੁਰਕੀਰਤ ਸਿੰਘ (8), ਅੰਮ੍ਰਿਤਪਾਲ ਸਿੰਘ, ਆਕਾਸ਼ਦੀਪ ਸਿੰਘ ਵਾਸੀ ਪਿੰਡ ਕੌਣੀ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਮਾੜੀ ਮੁਸਤਫ਼ਾ ਆਪਣੀ ਕਾਰ ਵਿਚ ਜਾ ਰਹੇ ਸਨ। ਇਸ ਦੌਰਾਨ ਅਚਾਨਕ ਕਾਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਈ। ਹਾਦਸੇ ਦੌਰਾਨ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੁਰਕੀਰਤ ਸਿੰਘ ਨੇ ਹਸਪਤਾਲ ਪਹੁੰਚਣ ਤੋਂ ਬਾਅਦ ਦਮ ਤੋੜ ਦਿੱਤਾ। ਇਸ ਹਾਦਸੇ ਵਿਚ ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News