ਪਰਿਵਾਰ ’ਚ ਮਚਿਆ ਕੋਹਰਾਮ, ਦੋ ਸਾਲ ਪਹਿਲਾਂ ਵਿਆਹੇ ਨੌਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

Friday, Dec 08, 2023 - 02:19 PM (IST)

ਪਰਿਵਾਰ ’ਚ ਮਚਿਆ ਕੋਹਰਾਮ, ਦੋ ਸਾਲ ਪਹਿਲਾਂ ਵਿਆਹੇ ਨੌਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੇ ਨਾਲ ਲੱਗਦੇ ਪਿੰਡ ਝੰਡੂ ਵਾਲਾ ਵਿਖੇ 32 ਸਾਲਾ ਨੌਜਵਾਨ ਵੱਲੋਂ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਬੀਰ ਸਿੰਘ ਪੁੱਤਰ ਕੁਲਜੀਤ ਸਿੰਘ ਉਮਰ 32 ਸਾਲ ਦੇ ਕਰੀਬ ਜਿਸ ਵੱਲੋਂ ਅੱਜ ਕਿਸੇ ਕਾਰਨ ਆਪਣੇ ਹੀ ਘਰ ਵਿਚ ਤਾਰ ਨੂੰ ਗਲ ਵਿਚ ਪਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਥਾਣਾ ਮੁਖੀ ਨੇ ਦੱਸਿਆ ਕਿ ਅੰਮ੍ਰਿਤ ਬੀਰ ਸਿੰਘ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਅੰਮ੍ਰਿਤਬੀਰ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਮੁਤਾਬਕ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਗੋਗਾਮੇੜੀ ਕਤਲ ਕਾਂਡ ’ਚ ਐਕਸ਼ਨ ’ਚ ਪੁਲਸ, ਲਾਰੈਂਸ ਦਾ ਸੱਜਾ ਹੱਥ ਸੰਪਤ ਨਹਿਰਾ ਰਡਾਰ ’ਤੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News