26 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਦੁੱਖ ’ਚ ਡੁੱਬਾ ਪਰਿਵਾਰ

10/17/2021 2:30:25 PM

ਭਾਦਸੋਂ (ਅਵਤਾਰ) :  ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਚਾਸਵਾਲ ਦੇ 26 ਸਾਲਾ ਦੇ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਹੰਸ ਸਿੰਘ ਪੁੱਤਰ ਸਵ. ਤਰਸੇਮ ਸਿੰਘ ਵਾਸੀ ਚਾਸਵਾਲ ਜੋ ਕਿ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ, ਬੀਤੀ ਰਾਤ ਉਸ ਨੇ ਪੱਖੇ ਨਾਲ ਫਾਹਾ ਲੈ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ।

ਮ੍ਰਿਤਕ ਨੌਜਵਾਨ ਹੰਸ ਸਿੰਘ ਦੀ ਦੇਹ ਨੂੰ ਏ.ਐਸ.ਆਈ ਬਲਕਾਰ ਸਿੰਘ ਸਮੇਤ ਪੁਲਸ ਪਾਰਟੀ ਵਲੋਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਘਰਵਾਲੀ ਅਤੇ ਭਰਾ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਹੰਸ ਸਿੰਘ ਮਜਦੂਰੀ ਆਦਿ ਕਰਕੇ ਗੁਜ਼ਾਰਾ ਕਰਦਾ ਸੀ।

Gurminder Singh

This news is Content Editor Gurminder Singh