ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਨੇ ਕੀਤੀ ਖ਼ੁਦੁਕਸ਼ੀ

Monday, Apr 17, 2023 - 06:07 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਨੇ ਕੀਤੀ ਖ਼ੁਦੁਕਸ਼ੀ

ਮੋਗਾ (ਅਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਕਾਉਂਕੇ ਕਲਾਂ ਨਿਵਾਸੀ ਕਰਮਜੀਤ ਸਿੰਘ (24) ਹਾਲ ਅਬਾਦ ਸੰਤ ਨਗਰ ਮੋਗਾ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਆਪਣੇ ਘਰ ਵਿਚ ਹੀ ਬੀਤੀ ਦੇਰ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਰਮਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ। 

ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਕਿਹਾ ਕਿ ਕਰਮਜੀਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਸੰਤ ਨਗਰ ਮੋਗਾ ਵਿਚ ਸਥਿਤ ਇਕ ਕਿਰਾਏ ਦੇ ਮਕਾਨ ਵਿਚ ਆਪਣੀ ਕਥਿਤ ਪ੍ਰੇਮਿਕਾ ਦੇ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿੰਦਾ ਸੀ, ਜਿਸ ਨੂੰ ਉਹ ਕੁਝ ਮਹੀਨੇ ਤੋਂ ਛੱਡ ਕੇ ਚਲੀ ਗਈ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਬੇਟਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਸੁਰਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।


author

Gurminder Singh

Content Editor

Related News