ਨਵ-ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ
Saturday, Mar 16, 2019 - 06:12 PM (IST)
ਦੋਰਾਂਗਲਾ (ਨੰਦਾ) : ਸਰਹੱਦੀ ਪਿੰਡ ਥੰਮਣ ਦੇ ਇਕ ਨਵ-ਵਿਆਹੇ ਨੌਜਵਾਨ ਨੇ ਆਤਮ ਹੱਤਿਆ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਥੰਮਣ ਨਿਵਾਸੀ ਰਾਕੇਸ਼ ਕੁਮਾਰ ਪੁੱਤਰ ਤਿਲਕ ਰਾਜ ਦਾ ਵਿਆਹ ਚਾਰ ਮਹੀਨੇ ਪਹਿਲਾਂ ਹੋਇਆ ਸੀ। ਰਾਕੇਸ਼ ਦੇ ਪਰਿਵਾਰ ਅਨੁਸਾਰ ਰਾਕੇਸ਼ ਕਾਫੀ ਦੇਰ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਸ਼ਨੀਵਾਰ ਸਵੇਰੇ ਉਸ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਸਟੇਸ਼ਨ ਦੌਰਾਂਗਲਾ ਦੇ ਏ.ਐੱਸ.ਆਈ. ਲੇਖ ਰਾਜ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਰਾਕੇਸ਼ ਦੀ ਲਾਸ਼ ਨੂੰ ਗੁਰਦਾਸਪੁਰ ਸਥਿਤ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮਾਮਲੇ 'ਚ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ ਹੈ।