ਭੈਣ ਘਰ ਆਏ ਭਰਾ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Friday, May 24, 2019 - 04:00 PM (IST)

ਸਾਦਿਕ (ਪਰਮਜੀਤ, ਦੀਪਕ) : ਪਿੰਡ ਕਾਉਣੀ ਵਿਖੇ ਭੈਣ ਨੂੰ ਮਿਲਣ ਆਏ ਨੌਜਵਾਨ ਵੱਲੋਂ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਡੋਹਕ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅੱਠ ਕੁ ਦਿਨਾਂ ਤੋਂ ਆਪਣੀ ਭੈਣ ਅਤੇ ਜੀਜਾ ਗੁਰਦੇਵ ਸਿੰਘ ਉਰਫ ਬੁੱਧ ਸਿੰਘ ਪੁੱਤਰ ਹਰਮੀਤ ਸਿੰਘ ਦੇ ਘਰ ਆਇਆ ਹੋਇਆ ਸੀ। ਬੀਤੀ ਰਾਤ ਗੁਰਲਾਲ ਸਿੰਘ ਨੇ ਪਿੰਡੋਂ ਬਾਹਰ ਬਣੀ ਦਾਣਾ ਮੰਡੀ ਕੋਲ ਦਰੱਖਤ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ।
ਘਟਨਾ ਬਾਰੇ ਪਰਿਵਾਰ ਨੂੰ ਪਤਾ ਲੱਗਦੇ ਹੀ ਉਨ੍ਹਾਂ ਨੇ ਪਿੰਡ ਦੇ ਮੋਹਤਬਰਾਂ ਨੂੰ ਜਾਣਕਾਰੀ ਦਿੱਤੀ ਅਤੇ ਫਿਰ ਸਾਦਿਕ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਇੰਸਪੈਕਟਰ ਰਾਕੇਸ਼ ਕੁਮਾਰ ਤੇ ਇੰਸਪੈਕਟਰ ਥਾਣਾ ਮੁਖੀ ਅਮਨਦੀਪ ਸਿੰਘ ਵੀ ਮੌਕੇ 'ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਨੌਜਵਾਨ ਵੱਲੋਂ ਖੁਦਕਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।