ਮਾਨਸਿਕ ਤੌਰ ''ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ

Sunday, May 26, 2019 - 06:22 PM (IST)

ਮਾਨਸਿਕ ਤੌਰ ''ਤੇ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ

ਮੋਗਾ (ਆਜ਼ਾਦ) : ਪਿੰਡ ਲੁਹਾਰਾ ਨਿਵਾਸੀ ਗੁਰਸੇਵਕ ਸਿੰਘ (42) ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਵੱਲੋਂ ਮ੍ਰਿਤਕ ਦੀ ਪਤਨੀ ਛਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। 
ਪੁਲਸ ਅਨੁਸਾਰ ਮ੍ਰਿਤਕ ਗੁਰਸੇਵਕ ਸਿੰਘ ਪਿਛਲੇ ਕਈ ਸਾਲਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦੇ ਦੋ ਬੱਚੇ ਹਨ। ਉਸ ਨੇ ਆਪਣੇ ਘਰ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਨੂੰ ਜ਼ਿਲੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ ਪਰ ਉਥੇ ਉਸ ਦੀ ਮੌਤ ਹੋ ਗਈ। ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਅੱਜ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ।


author

Gurminder Singh

Content Editor

Related News