ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

02/25/2018 4:15:14 PM

ਬਨੂੰੜ (ਗੁਰਪਾਲ) : ਬਨੂੰੜ ਨੇੜਲੇ ਪਿੰਡ ਮਾਣਕਪੁਰ ਦੇ 37 ਸਾਲਾ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਮਾਣਕਪੁਰ ਦਾ ਵਸਨੀਕ ਨੌਜਵਾਨ ਬਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਜੋ ਕਿ ਮਿਰਗੀ ਦੀ ਬਿਮਾਰੀ ਨਾਲ ਪੀੜਤ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲਦਾ ਸੀ।
ਸਵੇਰੇ 11 ਵਜੇ ਘਰੋਂ ਠੀਕ-ਠਾਕ ਬਾਹਰ ਖੇਤਾਂ ਵੱਲ ਚਲਿਆ ਗਿਆ ਤੇ ਇਕ ਕਿਸਾਨ ਦੇ ਖੇਤਾਂ ਵਿਚ ਸਥਿਤ ਅੰਬ ਦੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਸੰਪਰਕ ਕਰਨ 'ਤੇ ਥਾਣਾ ਮੁਖੀ ਗੁਰਜੀਤ ਸਿੰਘ ਨੇ ਦੱਸਿਅ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਮਿਰਗੀ ਦੇ ਦੌਰੇ ਕਾਰਨ ਮੌਤ ਹੋ ਜਾਣ ਦੇ ਬਿਆਨ ਦਰਜ ਕਰਵਾਏ ਹਨ। ਦੱਸਣਯੋਗ ਹੈ ਕਿ ਉਕਤ ਨੌਜਵਾਨ ਇਸ ਬਿਮਾਰੀ ਤੋਂ ਪਿਛਲੇ ਕੁਝ ਸਮੇਂ ਤੋਂ ਰੁਕਸਤ ਹੋਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਤੇ ਉਹ ਵਿਆਹਿਆ ਹੋਇਆ ਸੀ ਉਹ ਦੋ ਬੱਚਿਆਂ ਦਾ ਪਿਤਾ ਸੀ।


Related News