ਦਿਮਾਗੀ ਤੌਰ ''ਤੇ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Thursday, Apr 05, 2018 - 05:44 PM (IST)

ਸ਼ੇਰਪੁਰ (ਅਨੀਸ਼) : ਪਿੰਡ ਕਾਲਾਬੂਲਾ ਵਿਖੇ ਇਕ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ਼ੇਰਪੁਰ ਦੇ ਪੁਲਸ ਮੁੱਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਕਾਲਾਬੂਲਾ ਵਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਸਦਾ ਪੁੱਤਰ ਮਨਿੰਦਰ ਸਿੰਘ (20) ਸਾਲ ਲੁਧਿਆਣਾ ਵਿਖੇ ਸਕਿਊਰਟੀ ਗਾਰਡ ਦਾ ਕੰਮ ਕਰਦਾ ਸੀ ਅਤੇ ਬੁੱਧਵਾਰ ਰਾਤ ਹੀ ਪਿੰਡ ਆਇਆ ਸੀ। ਰਾਤ ਨੂੰ ਰੋਟੀ ਖਾਕੇ ਉਹ ਚੁਬਾਰੇ ਵਿਚ ਸੌਣ ਲਈ ਚਲਾ ਗਿਆ, ਜਦੋਂ ਸਵੇਰੇ ਉਹ ਥੱਲੇ ਨਹੀਂ ਆਇਆਂ ਤਾਂ ਅਸੀਂ ਜਾ ਕੇ ਦੇਖਿਆਂ ਤਾਂ ਉਸਨੇ ਫਾਹਾ ਲਿਆ ਹੋਇਆ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸਦਾ ਪੁੱਤਰ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ।
ਥਾਣਾ ਮੁੱਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ