ਲੰਬੀ ’ਚ ਨੌਜਵਾਨ ਦੀ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਦੇ ਮਾਮਲੇ ’ਚ ਐੱਸ. ਸੀ. ਕਮਿਸ਼ਨ ਦੀ ਸਖ਼ਤ ਕਾਰਵਾਈ

08/03/2021 5:46:26 PM

ਚੰਡੀਗੜ੍ਹ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਵਿਚ ਇਕ ਭੱਠੇ ਦੇ ਮਾਲਕ ਵਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ੍ਹ ਕੇ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿਚ ਐੱਸ.ਐੱਸ.ਪੀ. ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ  ਰਿਪੋਰਟ 11ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

Gurminder Singh

This news is Content Editor Gurminder Singh