ਪੈਸਿਆਂ ਨੂੰ ਲੈ ਕੇ ਪਰੇਸ਼ਾਨ ਕਰਦਾ ਸੀ ਦੁਕਾਨ ਮਾਲਕ, ਦੁੱਖੀ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

Sunday, Jul 12, 2020 - 06:04 PM (IST)

ਬਰਨਾਲਾ (ਵਿਵੇਕ ਸਿੰਧਵਾਨੀ): ਪਿੰਡ ਹੰਡਿਆਇਆ ਦੇ ਇਕ ਨੌਜਵਾਨ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਮ੍ਰਿਤਕ ਜਸਵਿੰਦਰ ਭਾਰਦਵਾਜ ਨੇ ਦੁਕਾਨ ਮਾਲਕਾਂ ਦੇ ਰਵੱਈਏ ਤੋਂ ਤੰਗ ਆ ਕੇ ਹੀ ਖੁਦਕੁਸ਼ੀ ਕੀਤੀ ਹੈ। ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰ ਨਾਲ ਹੰਡਿਆਇਆ ਪੁਲਸ ਚੌਂਕੀ ਅੱਗੇ ਧਰਨਾ ਲਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।ਮ੍ਰਿਤਕ ਦੇ ਭਰਾ ਭੂਸ਼ਣ ਭਾਰਦਵਾਜ ਨੇ ਦੱਸਿਆ ਕਿ ਮੇਰਾ ਭਰਾ ਬਰਨਾਲਾ ਵਿਖੇ ਇਕ ਟਿੰਬਰ ਸਟੋਰ 'ਚ ਸੈਲਜ਼ਮੈਨ ਦੀ ਨੌਕਰੀ ਕਰਦਾ ਸੀ। ਟਿੰਬਰ ਸਟੋਰ ਦੇ ਮਾਲਕ ਉਸਨੂੰ ਪੈਸਿਆਂ ਸਬੰਧੀ ਤੰਗ-ਪ੍ਰੇਸ਼ਾਨ ਕਰ ਰਹੇ ਸਨ, ਜਿਸ ਤੋਂ ਦੁਖੀ ਹੋ ਕੇ ਉਸਨੇ ਆਤਮ ਹੱਤਿਆ ਕਰ ਲਈ ਅਤੇ ਪੁਲਸ ਕੇਸ ਦਰਜ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ।

ਇਹ ਵੀ ਪੜ੍ਹੋ: ਜੁੱਤੀਆਂ ਗੰਢਣ ਵਾਲੇ ਇਸ ਸ਼ਖ਼ਸ ਨੇ ਕਾਇਮ ਕੀਤੀ ਮਿਸਾਲ ,ਗਰੀਬੀ ਤੇ ਦੁੱਖਾਂ 'ਚ ਵੀ ਨਹੀਂ ਡੋਲਿਆ ਈਮਾਨ

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਨਾ ਕੀਤਾ ਤਾਂ ਉਸਦਾ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾ ਹੀ ਅੰਤਮ ਸੰਸਕਾਰ ਕਰਨਗੇ। ਸਥਿਤੀ ਨੂੰ ਤਣਾਅਪੂਰਣ ਹੁੰਦਿਆਂ ਦੇਖਦਿਆਂ ਡੀ.ਐੱਸ.ਪੀ. ਲਖਵੀਰ ਸਿੰਘ ਟਿਵਾਣਾ ਅਤੇ ਥਾਣਾ ਸਦਰ ਦੇ ਇੰਚਾਰਜ ਬਲਜੀਤ ਸਿੰਘ ਵੀ ਮੌਕੇ 'ਤੇ ਪੁੱਜ ਗਏ।ਡੀ.ਐੱਸ.ਪੀ. ਲਖਵੀਰ ਸਿੰਘ ਨੇ ਕਿਹਾ ਕਿ ਪੁਲਸ ਟਿੰਬਰ ਸਟੋਰ ਦੇ ਮਾਲਕ ਰਵਿੰਦਰ ਕੁਮਾਰ ਅਤੇ ਸਾਹਿਲ ਬਾਂਸਲ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।


Shyna

Content Editor

Related News