ਬੁਢਲਾਡਾ ਨੇੜੇ ਵਾਪਰਿਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ

Saturday, Mar 26, 2022 - 06:22 PM (IST)

ਬੁਢਲਾਡਾ ਨੇੜੇ ਵਾਪਰਿਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ

ਬੁਢਲਾਡਾ (ਬਾਂਸਲ) : ਇੱਥੋਂ ਦੇ ਨੇੜਲੇ ਪਿੰਡ ਬੀਰੋਕੇ ਦੇ ਨੌਜਵਾਨ ਬਿਕਰਮਜੀਤ ਸਿੰਘ ਦੇ ਭਿਆਨਕ ਹਾਦਸੇ ਵਿਚ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ਬਿਕਰਮਜੀਤ ਸਿੰਘ (22) ਆਪਣੀ ਕਰੇਟਾ ਗੱਡੀ ’ਤੇ ਬੁਢਲਾਡਾ ਤੋਂ ਜਾ ਰਿਹਾ ਸੀ ਕਿ ਪਿੰਡ ਬੀਰੋਕੇ ਦੇ ਨਜ਼ਦੀਕ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਬੇਕਾਬੂ ਹੋ ਕੇ ਰੋਡ ਤੋਂ ਉੱਤਰਦੀ ਹੋਈ ਦਰਖੱਤ ਵਿਚ ਜਾ ਵੱਜੀ। ਜਿਸ ਕਾਰਨ ਗੱਡੀ ਚਾਲਕ ਨੌਜਵਾਨ ਦੇ ਸਿਰ ਵਿਚ ਸੱਟ ਲੱਗੀ ਅਤੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਟਾਂਡਾ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਜਾਪਾਨ ’ਚ ਮੌਤ, ਕੁੱਝ ਦਿਨ ਬਾਅਦ ਹੀ ਆਉਣਾ ਸੀ ਘਰ

ਨੌਜਵਾਨ ਦੀ ਪਹਿਚਾਣ ਬਿਕਰਮਜੀਤ ਸਿੰਘ ਵਿੱਕੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੀਰੋਕੇ ਕਲਾਂ ਵਜੋ ਹੋਈ ਹੈ। ਉਧਰ ਪੁਲਸ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਨਗਰ ਸੁਧਾਰ ਸਭਾ ਬੁਢਲਾਡਾ ਅਤੇ ਸ਼ਹਿਰ ਦੀਆਂ ਵੱਖ—ਵੱਖ ਸਮਾਜ ਸੇਵੀ ਸੰਸਥਾਵਾਂ ਦੇ ਕਾਰਕੁੰਨਾਂ ਨੇ ਇਸ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ : ਦੋ ਮਹੀਨੇ ਪਹਿਲਾਂ ਗ੍ਰੀਸ ਗਏ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News