ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਕਿਸਾਨ ਦੀ ਸੜਕ ਹਾਦਸੇ ’ਚ ਮੌਤ
Wednesday, Jan 27, 2021 - 11:19 AM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ): ਦਿੱਲੀ ਟਰੈਕਟਰ ਪਰੇਡ ’ਚ ਸ਼ਾਮਲ ਹੋ ਕੇ ਆਪਣੇ ਟਰੈਕਟਰ ’ਤੇ ਵਾਪਸ ਪਰਤੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦੇ ਨੌਜਵਾਨ ਦੀ ਹਾਦਸੇ ’ਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕ ਕਿਸਾਨ ਯਾਦਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਬਰਾੜ ਜਿਸ ਦੀ ਉਮਰ 24 ਸਾਲ ਸੀ। ਮਿ੍ਰਤਕ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ। ਇਸ ਦੇ ਟਰੈਕਟਰ ਦੀ ਇਕ ਕੈਂਟਰ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਹਿਸਾਰ ਨੇੜੇ ਹੋਇਆ।
ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ
ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤੱਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨ ਬਾਰੇ ਹਾਲੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਅਖੀਰਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਮੁਤਾਬਕ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਿਤ ਪ੍ਰੋਗਰਾਮ ਮੁਤਾਬਕ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪਟਿਆਲਾ ਦੇ ਇਸ ਪਿੰਡ ’ਚ ਭਾਜਪਾ ਲੀਡਰਾਂ ਦੀ ਐਂਟਰੀ ਬੈਨ, ਲੱਗੇ ਪੱਕੇ ਬੋਰਡ
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।