ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂਅ ਬਦਲਣ ਖਿਲਾਫ਼ ਅਕਾਲੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Monday, Dec 04, 2017 - 05:39 PM (IST)
ਸੰਗਰੁਰ (ਬੇਦੀ) – ਯੂਥ ਅਕਾਲੀ ਦਲ ਵੱਲੋਂ ਦਿਆਲ ਸਿੰਘ ਮਜੀਠੀਆਂ ਕਾਲਜ ਦਾ ਨਾਂ ਬਦਲਣ ਖਿਲਾਫ਼ ਇਥੇ ਡਿਪਟੀ ਕਮਿਸ਼ਨਰ ਕੰਪਲਕੈਸ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸਤਗੁਰ ਸਿੰਘ ਨਮੋਲ ਦੀ ਅਗਵਾਈ ਹੇਠ ਲੱਗੇ ਇਸ ਧਰਨੇ 'ਤੇ ਬੈਠੇ ਨੌਜਵਾਨਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਦਿਆਲ ਸਿੰਘ ਕਾਲਜ ਦਾ ਨਾਂ ਬਦਲਣ ਦੀਆਂ ਸਾਜ਼ਿਸਾਂ ਖਿਲਾਫ਼ ਪੰਜਾਬੀਆਂ ਖਾਸ ਕਰਕੇ ਨੌਜਵਾਨਾਂ ਅੰਦਰ ਭਾਰੀ ਰੋਸ ਹੈ। ਇਤਿਹਾਸ ਨਾਲ ਛੇੜਛਾੜ ਕਰਨ ਵਾਲੀਆਂ ਕੌਮਾਂ ਤੇ ਦੇਸ਼ ਨੂੰ ਵੱਡਾ ਮੁੱਲ ਚੁਕਾਉਣਾ ਪੈਦਾ ਹੈ। ਯੂਥ ਅਕਾਲੀ ਦਲ ਦੇ ਸੀਨੀਅਰ ਆਗੁ ਤੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਦਿਆਲ ਸਿੰਘ ਮਜੀਠੀਆ ਦੀ ਪੰਜਾਬੀਆਂ ਨੂੰ ਵੱਡੀ ਦੇਣ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀ ਬੁੱਧੀਮਾਨ ਸ਼ਖ਼ਸੀਅਤ ਦੇ ਨਾਂ ਦੀ ਦੁਰਗਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਰੋਸ ਮੁਜ਼ਾਹਰਾ ਕਰਨ ਵੱਡੀ ਗਿਣਤੀ 'ਚ ਪੁੱਜੇ ਨੌਜਵਾਨਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਨੌਜਵਾਨ ਇਤਿਹਾਸ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਕਰਕੇ ਇਤਿਹਾਸ ਨਾਲ ਖਿਲਵਾੜ ਕਰਨ ਵਾਲੇ ਲੋਕਾਂ ਦਾ ਡੱਟਵਾਂ ਵਿਰੋਧ ਕਰਨ ਲਈ ਉਤਾਵਲੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲਾ ਜੱਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿੱਥੇ ਪੰਜਾਬ ਤੇ ਪੰਜਾਬੀਅਤ ਦੇ ਹੱਕ 'ਚ ਅਵਾਜ਼ ਬੁਲੰਦ ਕੀਤੀ ਹੈ ਉਥੇ ਇਤਿਹਾਸ ਤੇ ਇਤਿਹਾਸਕ ਮੁੱਦਿਆਂ ਹਮੇਸ਼ਾਂ ਜ਼ੋਰਦਾਰ ਢੰਗ ਨਾਲ ਉਭਾਰਿਆ ਹੈ। ਇਸ ਉਪਰੰਤ ਨੌਜਵਾਨਾਂ ਨੇ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਅੰਦਰ ਫੈਲ ਰਹੀ ਨਿਰਾਸ਼ਾ ਦਾ ਇਜ਼ਹਾਰ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੁਰ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਭੱਮਾਵੱਦੀ, ਚਮਨਦੀਪ ਸਿੰਘ ਮਿਲਖੀ, ਹਰਪ੍ਰੀਤ ਢੀਂਡਸਾ, ਮਨਿੰਦਰ ਸਿੰਘ ਲਖਮੀਰਵਾਲਾ, ਰਿਪਦੁਮਨ ਸਿੰਘ ਢਿੱਲੋਂ ਪ੍ਰਧਾਨ ਨਗਰ ਕੌਸਲ ਸੰਗਰੂਰ, ਵਿਜੇ ਲੰਕੇਸ ਸਤਵੀਰ ਸੀਰਾਅਤੇ ਗੁਰਮੀਤ ਸਿੰਘ ਜੋਹਲ ਆਦਿ ਹਾਜ਼ਰ ਸਨ।
