ਯੂਥ ਅਕਾਲੀ ਦਲ ਵੱਲੋਂ ਸ਼ਹੀਦ ਭਗਤ ਸਿੰਘ ਨੂੰ ''ਸ਼ਹੀਦ'' ਦਾ ਦਰਜਾ ਦੇਣ ਦੀ ਮੰਗ
Monday, Sep 28, 2020 - 02:03 PM (IST)
ਲੁਧਿਆਣਾ (ਨਰਿੰਦਰ) : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ ਪਰ ਪੰਜਾਬ ਦੇ ਨੌਜਵਾਨਾਂ ਨੂੰ ਅਜੇ ਵੀ ਹੈ ਮਲਾਲ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅੱਜ ਤੱਕ ਕੇਂਦਰ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਯੂਥ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਵੱਲੋਂ ਜਿੱਥੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਪਰਪਿਤ ਜਗਰਾਓ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਕੇਂਦਰ ਸਰਕਾਰ 'ਤੇ ਜੰਮ ਕੇ ਵਰ੍ਹੇ।
ਇਸ ਦੌਰਾਨ ਗੁਰਦੀਪ ਗੋਸ਼ਾ ਨੇ ਜਿੱਥੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ, ਉੱਥੇ ਹੀ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਦੇਸ਼ ਲਈ ਕੁਰਬਾਨੀ ਕੀਤੀ ਹੈ, ਉਹ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਵੱਡੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਸਰਕਾਰਾਂ ਵੱਲੋਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਤ ਸਿੰਘ ਯੂਥ ਲਈ ਇੱਕ ਚਾਨਣ ਮੁਨਾਰਾ ਹੈ, ਅਸੀਂ ਸਾਰੇ ਭਗਤ ਸਿੰਘ ਦੇ ਦੱਸੇ ਰਸਤਿਆਂ 'ਤੇ ਲੋਕਾਂ ਨੂੰ ਚੱਲਣ ਦੀ ਅਪੀਲ ਕਰਦੇ ਹਾਂ।