ਖਹਿਰਾ ਖਿਲਾਫ ਯੂਥ ਅਕਾਲੀ ਦਲ ਨੇ ਕੀਤਾ ਅਰਥੀ ਫੂਕ ਪ੍ਰਦਰਸ਼ਨ

11/18/2017 1:31:13 PM


ਫਾਜ਼ਿਲਕਾ (ਨਰਿੰਦਰ) - ਫਾਜ਼ਿਲਕਾ ਦੀ ਅਦਾਲਤ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਯੂਥ ਅਕਾਲੀ ਦਲ ਵੱਲੋਂ ਸ਼ਨੀਵਾਰ ਨੂੰ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਅਰਥੀ ਫੂਰ ਪ੍ਰਦਰਸ਼ਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਆਗੂਆਂ ਨੇ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਮੁੱਖ ਅਰਵਿੰਦ ਕੇਜਰੀਵਾਲ ਨੂੰ ਅਜਿਹੇ ਆਗੂਆਂ 'ਤੇ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਨੈਤਿਕਤਾ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ 'ਆਪ' ਦੀ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਆ ਗਈ ਹੈ। ਅਜਿਹੀ ਹਾਲਤ 'ਚ ਵਿਰੋਧੀ ਧਿਰ ਦੇ ਆਗੂ ਖਹਿਰਾ ਨੂੰ ਆਪਣੇ ਪਦ ਤੋਂ ਅਸਤੀਫਾ ਦੇ ਕੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।


Related News