ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
Saturday, Aug 15, 2026 - 10:11 PM (IST)
ਫਤਹਿਗੜ੍ਹ ਸਾਹਿਬ (ਜਗਦੇਵ) : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਟਿਆਲਾ-ਚੰਡੀਗੜ੍ਹ ਰੋਡ 'ਤੇ ਗਗਨ ਫੈਕਟਰੀ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਝਿੰਜਰ ਦੀਆਂ ਦੋ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਚੰਗੀ ਗੱਲ ਇਹ ਰਹੀ ਕਿ ਸਰਬਜੀਤ ਸਿੰਘ ਝਿੰਜਰ ਦਾ ਹਾਦਸੇ ਵਿਚ ਵਾਲ-ਵਾਲ ਬਚਾਅ ਰਿਹਾ। ਝਿੰਜਰ ਰਾਜਪੁਰਾ ਦੇ ਨੀਲਮ ਹਸਪਤਾਲ ਤੋਂ ਆਪਣੇ ਕਿਸੇ ਨਜ਼ਦੀਕੀ ਦੀ ਖਬਰ ਲੈ ਕੇ ਆਪਣੇ ਹਲਕਾ ਘਨੌਰ ਵਿਖੇ ਜਾ ਰਹੇ ਸਨ। ਸਰਬਜੀਤ ਸਿੰਘ ਝਿੰਜਰ ਦੀ ਗੱਡੀ ਦੇ ਅੱਗੇ ਅਚਾਨਕ ਕੋਈ ਵਾਹਨ ਆ ਗਿਆ, ਉਸ ਨੂੰ ਬਚਾਉਂਦੇ ਸਮੇਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿਚ ਉਨ੍ਹਾਂ ਦੀਆਂ ਦੋ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਪ੍ਰਕਾਰ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਕਿਉਂਕਿ ਝਿੰਜਰ ਦੇ ਨਾਲ ਦੋਵੇਂ ਗੱਡੀਆਂ ਵਿਚ ਹੋਰ ਸਾਥੀ ਵੀ ਸਵਾਰ ਸਨ। ਫਿਲਹਾਲ ਸਰਬਜੀਤ ਸਿੰਘ ਝਿੰਜਰ ਵੱਲੋਂ ਰਾਜਪੂਰਾ ਦੇ ਪੁਲਸ ਥਾਣੇ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
