ਜਲੰਧਰ: ਯੂਥ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨ ਵਾਲੇ ਲਾਏ ਪੋਸਟਰ

Saturday, Jun 12, 2021 - 12:08 PM (IST)

ਜਲੰਧਰ: ਯੂਥ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨ ਵਾਲੇ ਲਾਏ ਪੋਸਟਰ

ਜਲੰਧਰ (ਰਾਹੁਲ)- ਯੂਥ ਅਕਾਲੀ ਦਲ ਵੱਲੋਂ ਜਲੰਧਰ ਵਿੱਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕਰਨ ਵਾਲੇ ਪੋਸਟਰ ਲਗਾਏ ਗਏ ਹਨ। ਪੋਸਟਰਾਂ ਵਿਚ 'ਪੰਜਾਬ ਮੰਗੇ ਜਵਾਬ ਇਹ ਦੋਵੇਂ ਵੇਖਣ ਕੁਰਸੀ ਦੇ ਖ਼ੁਆਬ' ਦਾ ਸਲੋਗਨ ਲਗਾਇਆ ਗਿਆ ਹੈ। ਇਥੇ ਦੱਸ ਦਈਏ ਕਿ ਅਕਾਲੀ ਦਲ ਨੇ ਇਨ੍ਹਾਂ ਪੋਸਟਰਾਂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੁਰਸੀ ਦਾ ਝਗੜਾ ਪ੍ਰਦਰਸ਼ਿਤ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ: ਏ. ਐੱਸ. ਆਈ. ਨੇ ਕੁੜੀ 'ਤੇ ਸਰੀਰਕ ਸੰਬੰਧ ਬਣਾਉਣ ਦਾ ਪਾਇਆ ਦਬਾਅ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

PunjabKesari
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਉਦਯੋਗੀ ਖੇਤਰ ਨੂੰ ਪੰਜ ਰੁਪਏ ਬਿਜਲੀ ਕਿਸਾਨ ਕਰਜ਼ਾ ਮੁਆਫ਼ੀ ਜ਼ਹਿਰੀਲੀ ਸ਼ਰਾਬ ਚਾਰ ਹਫ਼ਤਿਆਂ ਚ ਨਸ਼ਾ ਖ਼ਤਮ ਪੋਸਟਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਬੇਅਦਬੀ ਦੇ ਮੁੱਦੇ ਉਤੇ ਦੋਸ਼ੀਆਂ ਨੂੰ ਸਜ਼ਾ ਵੈਕਸੀਨੇਸ਼ਨ ਘਪਲਾ ਅਤੇ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣ ਦਾ ਮੁੱਦਾ ਉਠਾਇਆ ਗਿਆ ਹੈ। 

ਇਹ ਵੀ ਪੜ੍ਹੋ: 4 ਸਾਲਾ ਬੱਚੇ ਦਾ ਗਲਾ ਘੁੱਟ ਕੇ ਕੀਤਾ ਕਤਲ, ਲਾਸ਼ ਬੋਰੀ ’ਚ ਬੰਦ ਕਰਕੇ ਕਮਰੇ ’ਚ ਲੁਕਾ ਕੇ ਰੱਖੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

shivani attri

Content Editor

Related News