ਯੂਥ ਅਕਾਲੀ ਦਲ ਨੇ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਜਥੇਦਾਰ ਸਾਹਿਬ ਦੇ ਨਾਂ ਸੌਂਪਿਆ ਬੇਨਤੀ ਪੱਤਰ

Tuesday, Jan 28, 2025 - 04:55 AM (IST)

ਯੂਥ ਅਕਾਲੀ ਦਲ ਨੇ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਜਥੇਦਾਰ ਸਾਹਿਬ ਦੇ ਨਾਂ ਸੌਂਪਿਆ ਬੇਨਤੀ ਪੱਤਰ

ਅੰਮ੍ਰਿਤਸਰ (ਸਰਬਜੀਤ)- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਨਾਂ ਇੱਕ ਬੇਨਤੀ ਪੱਤਰ ਅਤੇ ਪੈਨ ਡ੍ਰਾਈਵ ਸਕੱਤਰੇਤ ਵਿਖੇ ਸੌਂਪੀ ਗਈ, ਜਿਸ ਵਿੱਚ 2 ਦਸੰਬਰ ਨੂੰ ਸ੍ਰੀ ਆਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਖੜ੍ਹ ਕੇ ਝੂਠ ਬੋਲਣ ਵਾਲੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਦੇ ਖ਼ਿਲਾਫ਼ ਸਬੂਤ ਹਨ। ਜਥੇਦਾਰ ਸਾਹਿਬ ਤੋਂ ਇਨ੍ਹਾਂ ਦੇ ਬੱਜਰ ਗੁਨਾਹਾਂ ਲਈ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ 2 ਦਸੰਬਰ ਨੂੰ ਜਥੇਦਾਰ ਸਾਹਿਬਾਨਾਂ ਦੀ ਸੁਣਵਾਈ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਖੜ੍ਹ ਕੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਇਸ ਗੱਲ ਤੋਂ ਮੁਨਕਰ ਹੋਇਆ ਗਿਆ ਸੀ ਕਿ ਉਨ੍ਹਾਂ ਕਦੇ ਵੀ ਰਾਮ ਰਹੀਮ ਦੀ ਮਾਫ਼ੀ ਦੀ ਹਮਾਇਤ ਨਹੀਂ ਕੀਤੀ ਸੀ। ਸਰਬਜੀਤ ਝਿੰਜਰ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦਾ ਇਕ ਨਿੱਜੀ ਚੈਨਲ ਨੂੰ ਦਿੱਤਾ ਇੰਟਰਵਿਊ ਦਾ ਕਲਿਪ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਗਿਆ, ਜਿਸ ਵਿੱਚ ਚੰਦੂਮਾਜਰਾ ਨਾ ਸਿਰਫ਼ ਮੁਆਫ਼ੀ ਦੀ ਹਮਾਇਤ ਕਰ ਰਹੇ ਹਨ, ਸਗੋਂ ਉਹ ਰਾਮ ਰਹੀਮ ਨੂੰ 'ਜੀ' ਆਖ ਕੇ ਸੰਬੋਧਨ ਵੀ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ- ਜਲੰਧਰ-ਲੁਧਿਆਣਾ ਮਗਰੋਂ ਇਨ੍ਹਾਂ ਜ਼ਿਲ੍ਹਿਆਂ 'ਚ ਵੀ ਬੰਦ ਦੀ ਕਾਲ, ਲਾਊਡਸਪੀਕਰਾਂ 'ਤੇ ਹੋ ਰਹੀ Announcement

 

ਇਸੇ ਤਰ੍ਹਾਂ ਬੀਬੀ ਜਗੀਰ ਕੌਰ ਵਲੋਂ ਵੀ ਸ੍ਰੀ ਆਕਾਲ ਤਖ਼ਤ ਸਾਹਿਬ ਅੱਗੇ ਅਜਿਹਾ ਦਾਅਵਾ ਕੀਤਾ ਗਿਆ ਸੀ, ਜੋ ਕਿ ਝੂਠ ਹੈ। ਝਿੰਜਰ ਨੇ ਬੀਬੀ ਜਗੀਰ ਕੌਰ ਦੀ ਵੀ ਰਾਮ ਰਹੀਮ ਦੀ ਮੁਆਫ਼ੀ ਦੀ ਹਮਾਇਤ ਕਰਨ ਦੀ ਵੀਡਿਓ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਡਿਊਟੀ ਮੈਨੇਜਰ ਨਰਿੰਦਰ ਸਿੰਘ ਨੂੰ ਉਨ੍ਹਾਂ ਵਲੋਂ ਇਹ ਪੈਨ ਡ੍ਰਾਈਵ ਅਤੇ ਗਿਆਨੀ ਰਘੁਬੀਰ ਸਿੰਘ ਜੀ ਦੇ ਨਾਮ ਇਹ ਬੇਨਤੀ ਪੱਤਰ ਸੌਂਪਿਆ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਇਨ੍ਹਾਂ ਪੰਥ ਦੇ ਦੋਖੀਆਂ ਦੇ ਬੱਜਰ ਗੁਨਾਹਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਨੂੰ ਜਲਦ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇਗੀ।

ਇਸ ਮੌਕੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡੋਕੇਟ ਰਾਜ ਕਮਲ ਸਿੰਘ, ਕੁਲਦੀਪ ਸਿੰਘ ਟਾਂਡੀ, ਸੁਲਤਾਨ ਸਿੰਘ, ਜਗਜੀਤ ਸਿੰਘ ਜੱਗੀ ਚੋਲਾ, ਤਨਵੀਰ ਸਿੰਘ ਧਾਲੀਵਾਲ ਅਤੇ ਹੋਰ ਯੂਥ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ- Dr. BR ਅੰਬੇਡਕਰ ਮੂਰਤੀ ਮਾਮਲੇ 'ਚ ਭੱਖ਼ ਗਿਆ ਮਾਹੌਲ, ਪੁਲਸ ਨੇ ਸ਼ਾਂਤੀ ਲਈ SC ਭਾਈਚਾਰੇ ਨਾਲ ਕੀਤੀ ਮੁਲਾਕਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News