ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨੌਜਵਾਨਾਂ ਦੇ ਸਿਰਾਂ ''ਤੇ ਸਜਾਈਆਂ ਗਈਆਂ ਦਸਤਾਰਾਂ
Friday, Nov 15, 2024 - 12:28 PM (IST)
ਫਤਿਹਗੜ੍ਹ ਸਾਹਿਬ (ਜਗਦੇਵ)- ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਯੂਥ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੇ ਮੰਤਬ ਨਾਲ 'ਮੇਰੀ ਦਸਤਾਰ ਮੇਰੀ ਸ਼ਾਨ' ਦੇ ਤਹਿਤ ਕੈਂਪ ਲਗਾ ਕੇ ਨੌਜਵਾਨਾਂ ਦੇ ਸਿਰਾਂ 'ਤੇ ਕੇਸਰੀ ਦਸਤਾਰਾਂ ਸਜਾਈਆਂ ਗਈਆਂ । ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਆਰੰਭਤਾ ਅਰਦਾਸ ਕੀਤੀ ਗਈ।
ਇਸ ਮੌਕੇ 'ਤੇ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਜ਼ਿਲ੍ਹਾ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਦਿਹਾਤੀ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਵੱਲੋਂ ਯੂਥ ਅਕਾਲੀ ਦਲ ਦੇ ਇਸ ਉਦਮ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਾਏ ਜਾ ਰਹੇ ਇਹ ਯੂਥ ਅਕਾਲੀ ਦਲ ਵੱਲੋਂ ਦਸਤਾਰ ਸਜਾਉਣ ਅਤੇ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਦੇ ਕੈਂਪ ਭਵਿੱਖ ਵਿੱਚ ਸਾਰਥਕ ਸਿੱਧ ਹੋਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਘਰ 'ਚ ਅੱਗ ਲੱਗਣ ਕਾਰਨ ਮੈਡੀਕਲ ਸਟੋਰ ਮਾਲਕ ਦੀ ਮੌਤ
ਇਸ ਮੌਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਰਿੱਚੀ ਨੇ ਕਿਹਾ ਕਿ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ 'ਚ ਪੂਰੇ ਪੰਜਾਬ ਭਰ ਦੇ 'ਚ ਮੇਰੀ ਦਸਤਾਰ ਮੇਰੀ ਸ਼ਾਨ ਦੇ ਤਹਿਤ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਸਹਿਯੋਗ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8