ਬੇਅਦਬੀ ਮਸਲੇ ’ਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਨੂੰ ਤਿੱਖੇ ਸਵਾਲ (ਵੀਡੀਓ)
Thursday, Apr 29, 2021 - 03:08 PM (IST)
ਜਲੰਧਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ’ਚ ਬਣੀ ‘ਸਿਟ’ ਹਾਈਕੋਰਟ ਵੱਲੋਂ ਖਾਰਿਜ ਕਰਨ ਤੋਂ ਬਾਅਦ ਸਿਆਸੀ ਗਲਿਆਰਿਆਂ ’ਚੋਂ ਵੱਖ-ਵੱਖ ਪ੍ਰਤੀਕਿਰਿਆਵਾਂ ਆਈਆਂ। ਇਸ ਮਸਲੇ ਨੂੰ ਲੈ ਕੇ ਜਿਥੇ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਹੀ ਮੰਤਰੀ ਉਨ੍ਹਾਂ ਖ਼ਿਲਾਫ਼ ਬਗਾਵਤ ’ਤੇ ਉਤਰ ਆਏ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਇਸੇ ਭਖ਼ਦੇ ਮਸਲੇ ਨੂੰ ਲੈ ਕੇ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਤਿੱਖੇ ਸਵਾਲ ਕੀਤੇ ਗਏ ਤੇ ਉਨ੍ਹਾਂ ਦਾ ਇਸ ਮੁੱਦੇ ’ਤੇ ਪੱਖ ਜਾਣਨਾ ਚਾਹਿਆ। ਬੰਟੀ ਰੋਮਾਣਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਸਿਆਸੀ ਹਿੱਤਾਂ ਲਈ ਵਰਤਿਆ ਗਿਆ ਹੈ। ਹੁਣ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਮਗਰੋਂ ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਇਹ ‘ਸਿਟ’ ਸਿਆਸੀ ਲਾਹਾ ਲੈਣ ਲਈ ਬਣਾਈ ਗਈ ਸੀ।