ਚੰਡੀਗੜ੍ਹ 'ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ

Thursday, Jul 27, 2023 - 01:16 PM (IST)

ਚੰਡੀਗੜ੍ਹ 'ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ

ਚੰਡੀਗੜ੍ਹ : ਚੰਡੀਗੜ੍ਹ 'ਚ ਯੂਥ ਅਕਾਲੀ ਦਲ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ ਸੂਬੇ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਦੇ ਚੱਲਦਿਆਂ ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਪੁਲਸ ਨੇ ਰਾਹ 'ਚ ਹੀ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਕਾਰ ਧੱਕਾ-ਮੁੱਕੀ ਵੀ ਹੋ ਗਈ। ਪੁਲਸ ਨੇ ਬੈਰੀਕੇਡ ਲਾ ਕੇ ਅਕਾਲੀ ਵਰਕਰਾਂ ਨੂੰ ਉੱਥੇ ਹੀ ਰੋਕ ਲਿਆ।

ਇਹ ਵੀ ਪੜ੍ਹੋ : ਖੰਨਾ ਦਾ ਵੱਡਾ ਕਾਰੋਬਾਰੀ ਅਚਾਨਕ ਹੋਇਆ ਲਾਪਤਾ, Innova ਗੱਡੀ 'ਚੋਂ ਮਿਲਿਆ ਹੱਥ ਲਿਖ਼ਤ ਨੋਟ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਲਾਠੀਚਾਰਜ ਕਰਨ ਦੇ ਵੀ ਦੋਸ਼ ਲਾਏ। ਇਸ ਕਾਰਨ ਪ੍ਰਦਰਸ਼ਨਕਾਰੀ ਸੜਕ 'ਤੇ ਹੀ ਬੈਠ ਗਏ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ ਅਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਜ਼ੁਰਗ ਨੂੰ ਐਕਟਿਵਾ ਸਣੇ ਘੜੀਸਦੀ ਲੈ ਗਈ High Speed ਬੱਸ, ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ

ਪੁਲਸ ਵੱਲੋਂ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਜ਼ਿੱਦ 'ਤੇ ਅੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜਾਂ ਤਾਂ 25 ਮੈਂਬਰਾਂ ਦਾ ਜੱਥਾ ਮੁੱਖ ਮੰਤਰੀ ਨੂੰ ਮੰਗ ਦੇਣ ਜਾਵੇਗਾ ਜਾਂ ਫਿਰ ਸਰਕਾਰ ਦਾ ਕੋਈ ਨੁਮਾਇੰਦਾ ਇੱਥੇ ਆ ਕੇ ਮੰਗ ਪੱਤਰ ਲੈ ਲਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News