ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਆਗਾਜ਼, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

Wednesday, Nov 15, 2023 - 12:24 PM (IST)

ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਆਗਾਜ਼, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਲੁਧਿਆਣਾ (ਜ.ਬ.) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੀ ਵਿਸ਼ਵ ਭਰ ਵਿਚ ਭਰਤੀ ਦੀ ਮੁਹਿੰਮ ਦਾ ਆਗਾਜ਼ ਇਥੇ ‘ਪੰਜਾਬ ਦੀ ਸ਼ਾਨ, ਸਾਡੇ ਨੌਜਵਾਨ’ ਪ੍ਰੋਗਰਾਮ ਦੇ ਨਾਂ ਹੇਠ ਕੀਤਾ, ਜਿਸ ਦਾ ਮਕਸਦ ਨੌਜਵਾਨਾਂ ਨੂੰ ਹਰ ਪੱਧਰ ’ਤੇ ਚੋਣਾਂ ਵਿਚ ਪ੍ਰਤੀਨਿਧਤਾ ਦੇਣਾ ਹੈ। ਇਹ ਪ੍ਰੋਗਰਾਮ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ, ਜਿਸ ਨੂੰ ਨੌਜਵਾਨ ਵਰਗ ਦਾ ਭਰਵਾਂ ਹੁੰਗਾਰਾ ਮਿਲਿਆ ਤੇ ਨੌਜਵਾਨ ਵਰਗ ਨੇ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਪਾਰਟੀ ਦੀ ਫੈਸਲਾ ਲੈਣ ਦੀ ਪ੍ਰਕਿਰਿਆ ’ਤੇ ਚੋਣ ਰਾਜਨੀਤੀ ’ਚ ਸ਼ਾਮਲ ਕਰਵਾਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਫੈਸਲਾ ਲਿਆ ਹੈ ਕਿ ਨੌਜਵਾਨਾਂ ਨੂੰ ਸਾਰੇ ਅਹੁਦਿਆਂ ’ਤੇ 50 ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ ਤੇ ਮੈਰਿਟ ਦੇ ਆਧਾਰ ’ਤੇ ਅਹੁਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਦੀ ਸਿਫਾਰਸ਼ ਨਾਲ 250 ਮੈਂਬਰ ਭਰਤੀ ਕੀਤੇ ਜਾਣਗੇ, ਉਨ੍ਹਾਂ ਨੂੰ ਯੂਥ ਡੈਲੀਗੇਟ ਨਿਯੁਕਤ ਕੀਤਾ ਜਾਵੇਗਾ। ਇਹ ਡੈਲੀਗੇਟ ਜ਼ਿਲ੍ਹਾ ਪ੍ਰਧਾਨਾਂ ਸਮੇਤ ਯੂਥ ਅਕਾਲੀ ਦਲ ਦੀ ਜਥੇਬੰਦੀ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਣਗੇ ਤੇ ਉਹੀ ਨੌਜਵਾਨ ਜ਼ਿਲ੍ਹਾ ਪ੍ਰਧਾਨ ਬਣਾਏ ਜਾਣਗੇ, ਜੋ 2000 ਤੋਂ ਵੱਧ ਮੈਂਬਰ ਆਪਣੀ ਸਿਫਾਰਸ਼ ’ਤੇ ਬਣਵਾਉਣਗੇ।

ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

ਉਨ੍ਹਾਂ ਕਿਹਾ ਕਿ ਇਹ ਭਰਤੀ ਮੁਹਿੰਮ ਇਸ ਸਾਲ 31 ਦਸੰਬਰ ਤੱਕ ਪੂਰੀ ਕੀਤੀ ਜਾਵੇਗੀ। ਇਹ ਭਰਤੀ ਮੁਹਿੰਮ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਚਲਾਈ ਜਾਵੇਗੀ ਤਾਂ ਜੋ ਸਾਰੇ ਦੇਸ਼ਾਂ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਦੇ ਨੌਜਵਾਨ ਵੀ ਅਕਾਲੀ ਦਲ ਦਾ ਹਿੱਸਾ ਬਣ ਸਕਣ ਤੇ ਯੂਥ ਅਕਾਲੀ ਦਲ ਦੀਆਂ ਟੀਮਾਂ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਿਰਫ ਉਹੀ ਨੌਜਵਾਨ ਜ਼ਿਲ੍ਹਾ ਪ੍ਰਧਾਨਾਂ ਦੇ ਅਹੁਦੇ ਵਾਸਤੇ ਵਿਚਾਰੇ ਜਾਣਗੇ, ਜਿਨ੍ਹਾਂ ਦੀ ਉਮਰ 35 ਸਾਲ ਤੱਕ ਹੋਵੇਗੀ ਤੇ ਸੂਬਾ ਪ੍ਰਧਾਨਗੀ ਲਈ ਉਮਰ ਹੱਦ 40 ਸਾਲ ਹੋਵੇਗੀ।

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਕਿਵੇਂ ਯੂਥ ਅਕਾਲੀ ਦਲ ਸੂਬੇ ਦੀਆਂ ਅਮੀਰ ਰਵਾਇਤਾਂ ਤੇ ਸੱਭਿਆਚਾਰ ਦੀ ਸੁਰਜੀਤੀ ਵਾਸਤੇ ਸਾਰੇ ਜ਼ਿਲਿਆਂ ਵਿਚ 'ਮੇਰੀ ਦਸਤਾਰ ਮੇਰੀ ਸ਼ਾਨ' ਕੈਂਪ ਲਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੂਥ ਅਕਾਲੀ ਦਲ ਕਿਵੇਂ ਪੰਜਾਬੀ ਤੇ ਪੰਜਾਬੀਅਤ ’ਤੇ ਜ਼ੋਰ ਦੇ ਰਿਹਾ ਹੈ ਤੇ ਸਾਰੇ ਪ੍ਰੋਗਰਾਮਾਂ ਵਿਚ ਹਰ ਵਰਗ ਨੂੰ ਨਾਲ ਲੈ ਰਿਹਾ ਹੈ। ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ ਅਤੇ ਯੂਥ ਆਗੂ ਆਕਾਸ਼ਦੀਪ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ'ਤਾ ਘਰ ਸਾਫ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News