ਪਟਿਆਲਾ ਦੇ ਸਨੌਰ ਕਸਬੇ ''ਚ ਵੱਡੀ ਵਾਰਦਾਤ, ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

Tuesday, Oct 05, 2021 - 11:24 AM (IST)

ਪਟਿਆਲਾ ਦੇ ਸਨੌਰ ਕਸਬੇ ''ਚ ਵੱਡੀ ਵਾਰਦਾਤ, ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਪਟਿਆਲਾ (ਬਲਜਿੰਦਰ) : ਇੱਥੇ ਕਸਬਾ ਸਨੌਰ ਨੇੜੇ ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕਤਲ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸ. ਹਰਫੂਲ ਸਿੰਘ ਬੋਸਰਕਲਾਂ ਸਾਬਕਾ ਵਾਇਸ ਚੇਅਰਮੈਨ ਬਲਾਕ ਸੰਮਤੀ ਸਨੌਰ ਅਤੇ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਨੌਰ ਦੇ ਚਾਚੇ ਦੇ ਪੁੱਤਰ ਵਰਿੰਦਰ ਸਿੰਘ ਨੂੰ ਬੀਤੀ ਰਾਤ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 6 ਘੰਟੇ ਬੰਦ ਰਹਿਣ ਮਗਰੋਂ ਬਹਾਲ ਹੋਈਆਂ ਵਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਦੀਆਂ ਸੇਵਾਵਾਂ, CEO ਨੇ ਮੰਗੀ ਮੁਆਫ਼ੀ

ਵਰਿੰਦਰ ਸਿੰਘ ਨੂੰ ਬੋਸਰਕਲਾਂ ਰੋਡ 'ਤੇ ਜਾਂਦੇ ਸਮੇਂ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਵੱਲੋਂ ਘਟਨਾ ਸਬੰਧੀ ਸੀ. ਸੀ. ਟੀ. ਵੀ. ਦੀ ਫੁਟੇਜ ਕਬਜ਼ੇ 'ਚ ਲੈ ਲਈ ਗਈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਦਾ ਕਾਫ਼ਲਾ ਯੂ. ਪੀ. ਬਾਰਡਰ 'ਤੇ ਰੋਕਿਆ ਗਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News