ਪੰਜਾਬ 'ਚ ਸਵੇਰੇ-ਸਵੇਰੇ ਵੱਡੀ ਵਾਰਦਾਤ, ਅਕਾਲੀ ਆਗੂ ਨੂੰ ਮਾਰੀਆਂ ਗੋਲੀਆਂ
Friday, Nov 07, 2025 - 06:36 PM (IST)
ਅੰਮ੍ਰਿਤਸਰ (ਬਲਜੀਤ): ਅੱਜ ਸਵੇਰੇ ਦਹਿਸ਼ਤ ਦਾ ਮਾਹੌਲ ਉਸ ਵੇਲੇ ਬਣ ਗਿਆ, ਜਦੋਂ ਯੂਥ ਅਕਾਲੀ ਆਗੂ ਮੁਖਵਿੰਦਰ ਸਿੰਘ ਉਰਫ ਮੁੱਖਾ, ਪੁੱਤਰ ਬਲਕਾਰ ਸਿੰਘ, ਵਾਸੀ ਮਰੜੀ ਖੁਰਦ ’ਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਮੁਖਵਿੰਦਰ ਸਿੰਘ ਹਲਕਾ ਮਜੀਠਾ ਦੇ ਸੀਨੀਅਰ ਯੂਥ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਸਾਥੀ ਹਨ। ਅੱਜ ਸਵੇਰੇ 7 ਵਜੇ ਦੇ ਕਰੀਬ ਜਦੋਂ ਆਪਣੀ ਭਤੀਜੀ ਪਵਨਦੀਪ ਕੌਰ ਨੂੰ ਬੱਸ ਅੱਡਾ ਥਿਰੀਆ ਚੌਂਕ ਵਿਖੇ ਚੜਾਉਣ ਵਾਸਤੇ ਆਇਆ, ਜੋ ਕਿ ਖਾਲਸਾ ਕਾਲਜ ਦੀ ਵਿਦਿਆਰਥਨ ਹੈ ।
ਇਹ ਵੀ ਪੜ੍ਹੋ- ਪੰਜਾਬ : ਡਿਊਟੀ 'ਚ ਕੁਤਾਹੀ ਵਰਤਣ 'ਤੇ ਇੰਸਪੈਕਟਰ ਸਸਪੈਂਡ ਤੇ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ
ਜਦ ਉਸਨੇ ਆਪਣੀ ਭਤੀਜੀ ਨੂੰ ਬੱਸ 'ਤੇ ਚੜਾਇਆ ਤਾਂ ਵਾਪਸ ਆਉਣ ਲੱਗਿ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ 'ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਜ਼ੇਰੇ ਇਲਾਜ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬੀਓ ਕੱਢ ਲਓ ਰਜਾਈਆਂ-ਕੰਬਲ, ਸ਼ੁਰੂ ਹੋਣ ਲੱਗੀ ਕੜਾਕੇ ਦੀ ਠੰਡ
ਉਧਰ ਇਸ ਘਟਨਾ ਦੀ ਇਲਾਕੇ 'ਚ ਦਹਿਸ਼ਤ ਫੈਲ ਗਈ। ਇਸ ਵਾਰਦਾਤ ਨੂੰ ਲੈ ਕੇ ਹਲਕੇ ਮਜੀਠੇ ਦੇ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਸਖ਼ਤ ਨਿੰਦਾ ਵੀ ਕੀਤੀ ਗਈ ਹੈ। ਇਸ ਸਬੰਧੀ ਡੀਐਸਪੀ ਇੰਦਰਜੀਤ ਸਿੰਘ ਮਜੀਠਾ ਐੱਸ. ਐੱਚ. ਓ. ਕਰਮਪਾਲ ਸਿੰਘ ਮਜੀਠਾ ਪੁਲਸ ਚੌਂਕੀ ਭੰਗਾਲੀ ਕਲਾਂ ਦੇ ਇੰਚਾਰਜ ਕੁਲਦੀਪ ਸਿੰਘ ਘਟਨਾ ਸਥਾਨ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਵਾਰਦਾਤ ਪੁਲਸ ਚੌਂਕੀ ਪੰਗਾਲੀ ਕਲਾਂ ਤੋਂ ਕੁਝ ਹੀ ਦੂਰੀ 'ਤੇ ਵਾਪਰੀ ਹੈ ਅਤੇ ਪੁਲਸ ਸੀਸੀਟੀਵੀ ਕੈਮਰੇ ਦੀ ਫੁਟੇਜ 'ਤੇ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਦੋਸ਼ੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
