ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

Wednesday, Dec 16, 2020 - 08:12 PM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਅੰਮ੍ਰਿਤਸਰ (ਸੰਜੀਵ) : ਇਥੋਂ ਦੇ ਗਿਲਵਾਲੀ ਗੇਟ ਕੋਲ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੰਥਨ ਕੁਮਾਰ ਪੁੱਤਰ ਮਦਨ ਲਾਲ ਵਾਸੀ ਲਾਹੌਰੀ ਗੇਟ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮੰਥਨ ਮੰਗਲਵਾਰ ਰਾਤ ਨੂੰ ਗਿਲਵਾਲੀ ਗੇਟ ਸਥਿਤ ਇਕ ਕਮਰੇ ਵਿਚ ਗਿਆ ਸੀ, ਜਿੱਥੇ ਕੁਝ ਹੋਰ ਵਿਅਕਤੀ ਆ ਗਏ, ਜਿਨ੍ਹਾਂ ਨੇ ਉਸ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਮਾਂ-ਧੀ ਨੇ ਇਕੱਠਿਆਂ ਲਿਆ ਫਾਹਾ, ਖ਼ੁਦਕੁਸ਼ੀ ਨੋਟ 'ਚ ਪੜ੍ਹਿਆ ਤਾਂ ਖੁੱਲ੍ਹਿਆ ਭੇਤ

ਇਸ ਦੌਰਾਨ ਬੁੱਧਵਾਰ ਸਵੇਰੇ ਕਿਸੇ ਵਲੋਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਜਿੱਥੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮੰਥਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲਹਿਰਾਗਾਗਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਤਨੀ ਤੇ ਭਰਾ ਹੀ ਨਿਕਲਿਆ ਕਾਤਲ

ਉਧਰ ਏ. ਡੀ. ਸੀ. ਪੀ. ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਇਲਾਕੇ ਵਿਚ ਲੱਗੇ ਸੀ. ਸੀ. ਟੀ ਵੀ. ਕੈਮਰਿਆਂ ਦੀ ਫੂਟੇਜ ਖੰਘਾਲੀ ਜਾ ਰਹੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਦਾਤ ਦੇਰ ਰਾਤ ਦੀ ਹੈ, ਅਤੇ ਇਥੇ ਨੇੜੇ ਰਹਿੰਦੇ ਲੋਕਾਂ 'ਚੋਂ ਕਿਸੇ ਨੇ ਵੀ ਗੋਲ਼ੀਆਂ ਚੱਲਣ ਦੀ ਆਵਾਜ਼ ਨਹੀਂ ਸੁਣੀ ਹੈ।  

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਆਈ ਮਾੜੀ ਖ਼ਬਰ, ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ

ਨੋਟ : ਪੰਜਾਬ 'ਚ ਵੱਧ ਰਹੀਆਂ ਅਪਰਾਧਕ ਘਟਨਾਵਾਂ ਬਾਰੇ ਕੀ ਹੈ ਤੁਹਾਡੀ ਰਾਇ?

author

Gurminder Singh

Content Editor

Related News