ਅਫ਼ੀਮ ਸਪਲਾਈ ਕਰਨ ਆਇਆ ਨੌਜਵਾਨ ਗ੍ਰਿਫ਼ਤਾਰ

Wednesday, Mar 08, 2023 - 04:32 PM (IST)

ਅਫ਼ੀਮ ਸਪਲਾਈ ਕਰਨ ਆਇਆ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ (ਜ.ਬ.) : ਥਾਣਾ ਜੀ. ਆਰ. ਪੀ. ਦੀ ਟੀਮ ਨੇ ਮੰਗਲਵਾਰ ਨੂੰ ਰੇਲਵੇ ਸਟੇਸ਼ਨ ’ਤੇ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਪੁਲਸ ਨੇ ਨਸ਼ਾ ਤਸਕਰੀ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਚਿਤਰਾ ਦੇ ਰਹਿਣ ਵਾਲੇ ਬਲਿੰਦਰ ਭੌਕੰਤਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ’ਤੇ ਲਿਆ ਹੈ।

ਸਬ-ਇੰਸਪੈਕਟਰ ਜੀਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਲੇਟਫਾਰਮ ਨੰ. 1 ’ਤੇ ਲਾਡੋਵਾਲ ਵਿਖੇ ਚੈਕਿੰਗ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣਾ ਰਸਤਾ ਬਦਲ ਲਿਆ। ਸ਼ੱਕ ਪੈਣ ’ਤੇ ਪੁਲਸ ਟੀਮ ਨੇ ਮੁਲਜ਼ਮ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਮੁਲਜ਼ਮ ਤੋਂ ਅਫੀਮ ਬਰਾਮਦ ਹੋਈ। ਜਾਂਚ ਅਫ਼ਸਰ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿੱਥੋਂ ਅਫ਼ੀਮ ਲੈ ਕੇ ਆਇਆ ਅਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕਰਨੀ ਸੀ। ਮੁਲਜ਼ਮ ਤੋਂ ਉਸ ਦੇ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
 


author

Babita

Content Editor

Related News