ਹੈਰੋਇਨ ਸਪਲਾਈ ਕਰਨ ਵਾਲਾ ਨੌਜਵਾਨ ਕਾਬੂ

03/17/2024 12:26:39 PM

ਚੰਡੀਗੜ੍ਹ (ਨਵਿੰਦਰ) : ਚੰਡੀਗੜ੍ਹ ’ਚ ਹੈਰੋਇਨ ਸਪਲਾਈ ਕਰਨ ਦੇ ਦੋਸ਼ ਹੇਠ ਸੈਕਟਰ 31 ਥਾਣਾ ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਨੌਜਵਾਨ ਦੀ ਪਛਾਣ ਨਵੀਨ ਕੁਮਾਰ ਉਰਫ਼ ਭੂਰਾ (24) ਵਾਸੀ ਫੇਜ਼-2 ਰਾਮਦਰਬਾਰ ਚੰਡੀਗੜ੍ਹ ਵਜੋਂ ਹੋਈ ਹੈ। ਨਵੀਨ ਕੁਮਾਰ ਮੋਹਾਲੀ ਤੋਂ ਸਸਤੇ ਭਾਅ ਹੈਰੋਇਨ ਲਿਆ ਕੇ ਚੰਡੀਗੜ੍ਹ ’ਚ ਮਹਿੰਗੇ ਭਾਅ ’ਤੇ ਵੇਚਦਾ ਸੀ। ਜਾਣਕਾਰੀ ਅਨੁਸਾਰ ਸੈਕਟਰ 31 ਦੀ ਪੁਲਸ ਪਾਰਟੀ ਮੰਡੀ ਗਰਾਊਂਡ ਫੇਜ਼-2 ਰਾਮਦਰਬਾਰ, ਚੰਡੀਗੜ੍ਹ ਨੇੜੇ ਗਸ਼ਤ ਕਰ ਰਹੀ ਸੀ।

ਇਸ ਦੌਰਾਨ ਪੁਲਸ ਪਾਰਟੀ ਨੇ ਇਕ ਨੌਜਵਾਨ ਨੂੰ ਫੇਜ਼-2 ਰਾਮਦਰਬਾਰ ਦੀ ਮਸਜਿਦ ਦੇ ਪਿਛਲੇ ਪਾਸੇ ਤੋਂ ਆਉਂਦਾ ਦੇਖਿਆ। ਜਦੋਂ ਨੌਜਵਾਨ ਨੇ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਲੈਣ ਉਪਰੰਤ ਉਸ ਦੀ ਜੇਬ ’ਚੋਂ 10.2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਨਵੀਨ ਕੁਮਾਰ ਉਰਫ਼ ਭੁਰਾ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਸੈਕਟਰ 31 ਵਿਖੇ ਮਾਮਲਾ ਦਰਜ ਕਰ ਲਿਆ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਰਾਮ ਰਤਨ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ’ਚ ਪੇਸ਼ ਕਰ ਕੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
 

Babita

This news is Content Editor Babita