ਇਕ ਪਿਸਤੌਲ ਤੇ 6 ਰੌਂਦ ਜ਼ਿੰਦਾ ਸਮੇਤ ਨੌਜਵਾਨ ਗ੍ਰਿਫ਼ਤਾਰ

04/10/2024 5:09:27 PM

ਗੁਰਦਾਸਪੁਰ (ਵਿਨੋਦ) : ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਇਕ ਨੌਜਵਾਨ ਨੂੰ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਬਿਨਾ ਮਾਰਕਾ ਅਤੇ 6 ਰੌਂਦ ਜ਼ਿੰਦਾ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਤਿਲਕ ਰਾਜ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਨਬੀਪੁਰ ਬਾਈਪਾਸ ਚੌਂਕ ਗੁਰਦਾਸਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਰਵਿੰਦਰਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਕਾਲਾ ਬਾਲਾ ਥਾਣਾ ਕਾਹਨੂੰਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਤਲਾਸ਼ੀ ਦੌਰਾਨ ਉਸ ਦੀ ਡੱਬ ’ਚੋਂ ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਬਿਨਾ ਮਾਰਕਾ ਅਤੇ 6 ਰੌਂਦ ਜ਼ਿੰਦਾ ਬਰਾਮਦ ਹੋਏ, ਜਿਸ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ।
 


Babita

Content Editor

Related News