ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਪੁਲਸ ਰਿਮਾਂਡ ’ਤੇ
Monday, Oct 28, 2024 - 05:11 PM (IST)

ਅਬੋਹਰ (ਸੁਨੀਲ) : ਇੱਥੇ ਨਗਰ ਥਾਣਾ ਨੰਬਰ-1 ਦੀ ਪੁਲਸ ਨੇ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਨਿਰਮਲ ਸਿੰਘ ਪੁਲਸ ਪਾਰਟੀ ਸਮੇਤ ਮਲੋਟ ਰੋਡ ਸਥਿਤ ਬਿਜਲੀ ਘਰ ਨੇੜੇ ਗਸ਼ਤ ਦੌਰਾਨ ਮੌਜੂਦ ਸਨ ਤਾਂ ਇਕ ਨੌਜਵਾਨ ਨੂੰ ਮੋਟਰਸਾਈਕਲ ’ਤੇ ਆਉਂਦਾ ਦੇਖਿਆ। ਜਦੋਂ ਪੁਲਸ ਨੇ ਉਸ ਨੂੰ ਰੋਕ ਕੇ ਉਸ ਦੇ ਦਸਤਾਵੇਜ਼ਾਂ ਦੀ ਜਾਂਚ ਕਰਨੀ ਚਾਹੀ ਤਾਂ ਉਹ ਦਿਖਾ ਨਹੀਂ ਸਕਿਆ।
ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੋਟਰਸਾਈਕਲ ਚੋਰੀ ਦਾ ਹੈ। ਫੜ੍ਹੇ ਗਏ ਨੌਜਵਾਨ ਦੀ ਪਛਾਣ ਅਨਮੋਲ ਪ੍ਰੀਤ ਸਿੰਘ ਉਰਫ਼ ਮੌਲੀ ਪੁੱਤਰ ਗੁਰਤੇਜ ਸਿੰਘ ਵਾਸੀ ਜੰਮੂ ਬਸਤੀ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਅਬੋਹਰ ਵਿੱਚ ਕੇਸ ਦਰਜ ਕਰਕੇ ਉਸ ਨੂੰ ਜੱਜ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।