ਨੌਜਵਾਨ ਰਿਵਾਲਵਰ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ
Tuesday, Mar 04, 2025 - 05:31 PM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਬਲਦੇਵ ਸਿੰਘ ਦੀ ਅਗਵਾਈ ਹੇਠ ਇਕ ਨੌਜਵਾਨ ਨੂੰ 32 ਬੋਰ ਦੇ ਰਿਵਾਲਵਰ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਦੇ ਹੋਏ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਗੇਟ ਨੰਬਰ 1 ਦੇ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਇਕ ਸ਼ੱਕੀ ਨੌਜਵਾਨ ਨੂੰ ਬਿਨਾਂ ਨੰਬਰ ਪਲੇਟ ਦੇ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਆਉਂਦੇ ਦੇਖਿਆ।
ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇਕਦਮ ਮੋਟਰਸਾਈਕਲ ਨੂੰ ਪਿੱਛੇ ਵੱਲ ਭਜਾਉਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ 32 ਬੋਰ ਦਾ ਰਿਵਾਲਵਰ ਜਿਸਦਾ ਲਾੱਕ ਟੁੱਟਿਆ ਹੋਇਆ ਹੈ ਅਤੇ ਚਾਰ ਮਿਸਟ ਤੇ ਇਕ ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁਲਸ ਪੁੱਛਗਿੱਛ ਕੀਤੀ ਜਾ ਰਹੀ ਹੈ।