ਪੁਲਸ ਮੁਲਾਜ਼ਮ ’ਤੇ ਫਾਇਰ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
Wednesday, May 14, 2025 - 10:47 AM (IST)

ਅਬੋਹਰ (ਸੁਨੀਲ) : ਸਿਟੀ ਥਾਣਾ ਨੰਬਰ-1 ਨੇ ਇਕ ਪੁਲਸ ਮੁਲਾਜ਼ਮ ’ਤੇ ਫਾਇਰ ਕਰਨ ਦੇ ਦੋਸ਼ ’ਚ ਇਕ ਨੌਜਵਾਨ ਨੂੰ ਇਕ ਰਿਵਾਲਵਰ, 2 ਜ਼ਿੰਦਾ ਰੌਂਦ ਅਤੇ 2 ਖਾਲੀ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਢਾਣੀ ਕਮਾਈਆਂ ਵੱਲ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਮੋਟਰਸਾਈਕਲ ’ਤੇ ਆਉਂਦਾ ਦੇਖਿਆ ਗਿਆ।
ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਆਪਣਾ ਮੋਟਰਸਾਈਕਲ ਮੋੜ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਮੋਟਰਸਾਈਕਲ ਰੁਕ ਗਿਆ ਅਤੇ ਨੌਜਵਾਨ ਨੇ ਆਪਣੀ ਜੇਬ ’ਚੋਂ ਰਿਵਾਲਵਰ ਕੱਢ ਕੇ ਪੁਲਸ ’ਤੇ ਫਾਇਰ ਕਰ ਦਿੱਤਾ। ਪੁਲਸ ਭੱਜ ਕੇ ਆਈ ਅਤੇ ਨੌਜਵਾਨ ਨੂੰ ਫੜ੍ਹ ਲਿਆ। ਫੜ੍ਹੇ ਗਏ ਨੌਜਵਾਨ ਦੀ ਪਛਾਣ ਜਸਲੀਨ ਮਸੀਹ ਉਰਫ਼ ਬਿੰਨੀ ਪੁੱਤਰ ਪੁਰਸ਼ੋਤਮ ਮਸੀਹ ਵਾਸੀ ਅਜੀਤ ਨਗਰ ਵਜੋਂ ਹੋਈ ਹੈ। ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।