50 ਗ੍ਰਾਮ ਹੈਰੋਇਨ ਸਮੇਤ ਬਠਿੰਡਾ ਦਾ ਨੌਜਵਾਨ ਗ੍ਰਿਫ਼ਤਾਰ
Thursday, Aug 14, 2025 - 02:46 PM (IST)

ਮੋਹਾਲੀ (ਜੱਸੀ) : ਥਾਣਾ ਆਈ. ਟੀ. ਸਿਟੀ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਨੌਜਵਾਨ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਨੌਜਵਾਨ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਬਹਿਮਣ ਦੀਵਾਨਾ (ਬਠਿੰਡਾ) ਵਜੋਂ ਹੋਈ ਹੈ। ਇਸ ਸਬੰਧੀ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਥਾਣੇਦਾਰ ਰਮੇਸ਼ ਲਾਲ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਸੈਕਟਰ-66 ਦੇ ਨਿਜੀ ਸਕੂਲ ਦੇ ਕੋਲ ਨਾਕਾਬੰਦੀ ਕੀਤੀ ਸੀ।
ਇਸ ਦੌਰਾਨ ਏਅਰਪੋਰਟ ਰੋਡ ਵੱਲੋਂ ਪੈਦਲ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਉਸ ਨੇ ਆਪਣੀ ਜੇਬ ’ਚੋਂ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਵਾਪਸ ਪਿੱਛੇ ਨੂੰ ਭੱਜਣ ਲੱਗਾ ਤਾਂ ਪੁਲਸ ਪਾਰਟੀ ਨੇ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਵੱਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਨੌਜਵਾਨ ਦਰਸ਼ਨ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਪਰਚਾ ਦਰਜ ਕਰਕੇ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਲਿਆ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪਤਾ ਕੀਤਾ ਜਾਵੇਗਾ ਕਿ ਉਹ ਹੈਰੋਇਨ ਕਿਥੋਂ ਲੈ ਕੇ ਆਇਆ ਸੀ ਤੇ ਅੱਗੇ ਕਿਸ ਨੂੰ ਵੇਚਣੀ ਸੀ।