ਮੋਟਰਸਾਈਕਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ

Sunday, Nov 15, 2026 - 02:07 PM (IST)

ਮੋਟਰਸਾਈਕਲ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿਚ ਸੁਰੱਖਿਆ ਬਲਾਂ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਬੀ. ਐੱਸ. ਐੱਫ. ਬੀ. ਓ. ਪੀ. ਚੌਂਕੀ ਜਗਦੀਸ਼ ਅਤੇ ਪੁਲਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਮੋਦ ਕੁਮਾਰ ਅਸਿਸਟੈਟ ਕਮਾਂਡੈਟ ਬੀ. ਐੱਸ. ਐੱਫ. ਬੀ. ਓ. ਪੀ. ਚੌਂਕੀ ਜਗਦੀਸ਼ ਫਿਰੋਜ਼ਪੁਰ ਦੇ ਅਧਿਕਾਰ ਖੇਤਰ ਵਿਚ ਉਨ੍ਹਾਂ ਨੇ ਬੀ. ਓ. ਪੀ. ਚੌਂਕੀ ਜਗਦੀਸ਼ ਵਿਖੇ ਡਰੋਨ ਐਕਟੀਵਿਟੀ ਦੇਖੀ ਗਈ ਸੀ। ਡਰੋਨ ਦੀ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਏ.ਡੀ.ਐੱਸ. ਵੈਨ ਦੇ ਕਰਮਚਾਰੀਆਂ ਨਾਲ ਮਿਲ ਕੇ ਇਕ ਵਿਸ਼ੇਸ਼ ਅਤੇ ਸਾਂਝਾ ਸਰਚ ਆਪਰੇਸ਼ਨ ਚਲਾਇਆ ਗਿਆ।

ਸਰਚ ਆਪਰੇਸ਼ਨ ਦੌਰਾਨ ਪੁਲਸ ਅਤੇ ਬੀ. ਐੱਸ. ਐੱਫ. ਦੀ ਟੀਮ ਨੇ ਦੋ ਨੌਜਵਾਨਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਨਿਸ਼ਾਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਿਹਾਲਾ ਕਿਲਚਾ ਥਾਣਾ ਮਮਦੋਟ, ਜ਼ਿਲ੍ਹਾ ਫਿਰੋਜਪੁਰ ਅਤੇ ਅਰਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਹਬੀਬ ਵਾਲਾ ਥਾਣਾ ਸਦਰ ਫਿਰੋਜ਼ਪੁਰ ਵਜੋਂ ਹੋਈ ਹੈ। ਕਾਬੂ ਕੀਤੇ ਗਏ ਇਨ੍ਹਾਂ ਦੋਵਾਂ ਨੌਜਵਾਨਾਂ ਪਾਸੋਂ ਜਾਂਚ ਦੌਰਾਨ 1 ਪਿਸਟਲ 30 ਬੋਰ ਸਮੇਤ 1 ਮੈਗਜੀਨ, 3 ਮੋਬਾਇਲ ਫੋਨ ਅਤੇ ਇਕ ਮੋਟਰਸਾਈਕਲ ਸਪਲੈਡਰ ਪਲੱਸ ਨੰਬਰ ਪੀਬੀ 05 ਏ ਆਰ 4515 ਬਰਾਮਦ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
 


author

Babita

Content Editor

Related News