ਨਾਬਾਲਗਾ ਨੂੰ ਭਜਾਉਣ ਵਾਲਾ ਨੌਜਵਾਨ ਗ੍ਰਿਫ਼ਤਾਰ
Friday, Jan 23, 2026 - 05:26 PM (IST)
ਅਬੋਹਰ (ਸੁਨੀਲ) : ਇੱਥੇ ਨਾਬਾਲਗਾ ਨੂੰ ਭਜਾਉਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਬਹਾਵਵਾਲਾ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਸੀਤੋ ਗੁੰਨੋ ਪੁਲਸ ਚੌਂਕੀ ਦੇ ਇੰਚਾਰਜ ਬਲਵੀਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਨਾਬਾਲਗਾ ਨੂੰ ਭਜਾਉਣ ਦੇ ਦੋਸ਼ ਵਿੱਚ ਪਵਨ ਕੁਮਾਰ ਪੁੱਤਰ ਬਲਵੀਰ ਸਿੰਘ ਵਾਸੀ ਨਾਰਾਇਣਪੁਰਾ ਅਬੋਹਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਕੁੜੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਇਹ ਮਾਮਲਾ ਦਰਜ ਕੀਤਾ ਹੈ।
