ਬਜ਼ੁਰਗ ਜੋੜੇ ਨੂੰ ਘਰੋਂ ਬਾਹਰ ਕੱਢ ਕੇ ਘਰ ''ਤੇ ਕਬਜ਼ਾ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

Thursday, May 01, 2025 - 09:18 AM (IST)

ਬਜ਼ੁਰਗ ਜੋੜੇ ਨੂੰ ਘਰੋਂ ਬਾਹਰ ਕੱਢ ਕੇ ਘਰ ''ਤੇ ਕਬਜ਼ਾ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ (ਰਾਜ) : ਬਜ਼ੁਰਗ ਜੋੜੇ ਨੂੰ ਉਨ੍ਹਾਂ ਦੇ ਘਰੋਂ ਜ਼ਬਰਦਸਤੀ ਕੱਢ ਕੇ ਇੱਕ ਨੌਜਵਾਨ ਨੇ ਘਰ 'ਤੇ ਕਬਜ਼ਾ ਕਰ ਲਿਆ, ਕਿਉਂਕਿ ਨੌਜਵਾਨ ਦਾ ਬਜ਼ੁਰਗ ਜੋੜੇ ਦੇ ਪੁੱਤਰ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ ਅਤੇ ਉਸਦਾ ਪੁੱਤਰ ਉਸ ਸਮੇਂ ਜੇਲ੍ਹ ਵਿੱਚ ਸੀ। ਇਸ ਦਾ ਫਾਇਦਾ ਚੁੱਕਦੇ ਹੋਏ ਨੌਜਵਾਨ ਨੇ ਘਰ 'ਤੇ ਕਬਜ਼ਾ ਕਰ ਲਿਆ ਅਤੇ ਬਜ਼ੁਰਗਾਂ ਨੂੰ ਬੇਘਰ ਕਰ ਦਿੱਤਾ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਸ ਨੇ ਮੁਲਜਮ ਅੰਕੁਸ਼ ਚੋਪੜਾ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਬੀਐੱਮਡਬਲਿਊ ਕਾਰ ਬਰਾਮਦ ਕੀਤੀ ਹੈ। ਮੁਲਜਮ ਨੂੰ ਰਿਮਾਂਡ 'ਤੇ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਰੇਲਵੇ ਟ੍ਰੈਕ ’ਤੇ ਮਿਲੇ ਲਵਾਰਿਸ ਬੈਗ ’ਚੋਂ ਨਿਕਲੀਆਂ 7380 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ

ਜਾਣਕਾਰੀ ਦਿੰਦਿਆਂ ਏਸੀਪੀ ਸੁਮਿਤ ਸੂਦ ਅਤੇ ਐਸਐਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਨੇ ਉਨ੍ਹਾਂ ਕੋਲ ਆ ਕੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦਾ ਪੁੱਤਰ ਹਰਪ੍ਰੀਤ ਸਿੰਘ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹੈ। ਅੰਕੁਸ਼ ਚੋਪੜਾ ਨਾਲ ਉਸਦੇ ਪੁੱਤਰ ਦਾ ਪੈਸਿਆ ਨੂੰ ਲੈ ਕੇ ਲੈਣ-ਦੇਣ ਸੀ। ਇਸ ਤੋਂ ਬਾਅਦ ਮੁਲਜਮ ਉਸ ਦੇ ਘਰ ਆਇਆ ਅਤੇ ਉਸ ਨਾਲ ਬਦਸਲੂਕੀ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਮੁਲਜਮ ਨੇ ਘਰ 'ਤੇ ਕਬਜ਼ਾ ਕਰ ਲਿਆ ਸੀ। ਪੁਲਸ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਤਾਂ ਉਨ੍ਹਾਂ ਨੇ ਇਸਦੀ ਜਾਂਚ ਕੀਤੀ ਅਤੇ ਮੁਲਜਮ ਅੰਕੁਸ਼ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News