ਸਕੂਲ ’ਚ ਚੋਰੀ ਕਰਨ ਦੇ ਦੋਸ਼ ’ਚ ਨੌਜਵਾਨ ਗ੍ਰਿਫ਼ਤਾਰ

Tuesday, Nov 04, 2025 - 05:18 PM (IST)

ਸਕੂਲ ’ਚ ਚੋਰੀ ਕਰਨ ਦੇ ਦੋਸ਼ ’ਚ ਨੌਜਵਾਨ ਗ੍ਰਿਫ਼ਤਾਰ

ਅਬੋਹਰ (ਸੁਨੀਲ) : ਸਿਟੀ ਪੁਲਸ ਸਟੇਸ਼ਨ ਨੰਬਰ-2 ਦੇ ਇੰਚਾਰਜ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਬ-ਇੰਸਪੈਕਟਰ ਵਿਨੋਦ ਕੁਮਾਰ ਨੇ ਪੁਲਸ ਪਾਰਟੀ ਸਮੇਤ ਪ੍ਰਾਈਮਰੀ ਸਕੂਲ ਢਾਣੀ ਸ਼ਾਕਿਆ ਕਾਲੋਨੀ ਅਬੋਹਰ ’ਚ ਚੋਰੀ ਕਰਨ ਵਾਲੇ ਗੌਰਵ ਕੁਮਾਰ ਪੁੱਤਰ ਜੈਪਾਲ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਨੌਜਵਾਨ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਉਸ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਿਟੀ ਪੁਲਸ ਸਟੇਸ਼ਨ ਨੰਬਰ-2 ਨੇ ਹੈੱਡਮਾਸਟਰ ਮਨਦੀਪ ਕੰਬੋਜ ਦੇ ਬਿਆਨ ਦੇ ਆਧਾਰ ’ਤੇ ਸਕੂਲ ’ਚ ਚੋਰੀ ਕਰਨ ਦੇ ਦੋਸ਼ ਹੇਠ ਬੀਤੇ ਦਿਨੀਂ ਨੂੰ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਆਪਣੀ ਜਾਂਚ ਤੋਂ ਬਾਅਦ ਪੁਲਸ ਨੇ ਗੌਰਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕੁੱਝ ਸਾਮਾਨ ਬਰਾਮਦ ਕੀਤਾ ਹੈ।


author

Babita

Content Editor

Related News