ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ''ਚ ਇਕ ਗ੍ਰਿਫ਼ਤਾਰ

Thursday, Jan 05, 2023 - 03:27 PM (IST)

ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ''ਚ ਇਕ ਗ੍ਰਿਫ਼ਤਾਰ

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 4 ਦਿਨ ਪਹਿਲਾਂ ਜਬਰ-ਜ਼ਿਨਾਹ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ 30 ਦਸੰਬਰ ਨੂੰ ਇਕ ਔਰਤ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ 15 ਸਾਲ ਦੀ ਨਾਬਾਲਗ ਕੁੜੀ ਨੂੰ ਇਕ ਬਿੱਲਾ ਨਾਮੀ ਨੌਜਵਾਨ ਆਪਣੇ ਬਾਈਕ ’ਤੇ ਬਿਠਾ ਕੇ ਲੈ ਗਿਆ ਸੀ। ਉਸ ਨੇ ਉਸ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਬਾਅਦ ’ਚ ਆਪਣੇ 2 ਸਾਥੀਆਂ ਅਕਸ਼ੈ ਅਤੇ ਪੱਲਵੀ ਨਾਲ ਕਾਰ ’ਚ ਬਿਠਾ ਕੇ ਦੁੱਗਰੀ ਆਪਣੇ ਘਰ ਲੈ ਗਿਆ।

ਉੱਥੇ ਫਿਰ ਜ਼ਬਰਦਸਤੀ ਕੀਤੀ ਅਤੇ ਅਗਲੀ ਸੇਵਰ ਬਿੱਲਾ ਕੁੜੀ ਨੂੰ ਵਾਪਸ ਘਰ ਦੇ ਬਾਹਰ ਛੱਡ ਗਿਆ, ਜਿਸ ਤੋਂ ਬਾਅਦ ਕੁੜੀ ਨੇ ਸਾਰੀ ਘਟਨਾ ਬਾਰੇ ਆਪਣੀ ਮਾਂ ਨੂੰ ਜਾਣਕਾਰੀ ਦਿੱਤੀ। ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਕਾਰਾਬਾਰਾ ਚੌਂਕ ਤੋਂ ਬਾਈਪਾਸ ਵੱਲ ਪੈਦਲ ਆ ਰਿਹਾ ਹੈ, ਜਿਸ ਕਾਰਨ ਪੁਲਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਬਿੱਲਾ ਉਰਫ਼ ਧਰਮਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ।
ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਉਸ ਦੇ ਬਾਕੀ 2 ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ ਤਾਂਕਿ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
 


author

Babita

Content Editor

Related News