15 ਸਾਲਾਂ ਦੀ ਕੁੜੀ ਨੂੰ ਡਰਾ ਕੇ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਇੰਝ ਜੱਗ-ਜ਼ਾਹਰ ਹੋਈ ਗੰਦੀ ਕਰਤੂਤ

Tuesday, Jan 31, 2023 - 01:31 PM (IST)

15 ਸਾਲਾਂ ਦੀ ਕੁੜੀ ਨੂੰ ਡਰਾ ਕੇ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ, ਇੰਝ ਜੱਗ-ਜ਼ਾਹਰ ਹੋਈ ਗੰਦੀ ਕਰਤੂਤ

ਲੁਧਿਆਣਾ (ਮੋਹਿਨੀ) : ਥਾਣਾ ਸ਼ਿਮਲਾਪੁਰੀ ਅਧੀਨ ਪੈਂਦੇ ਨਿਊ ਜਨਤਾ ਨਗਰ ਇਲਾਕੇ 'ਚ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇਕ ਨੌਜਵਾਨ ਵੱਲੋਂ ਨਾਬਾਲਗ ਕੁੜੀ ਨੂੰ ਡਰਾ-ਧਮਕਾ ਕੇ  ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨਾਬਾਲਗ ਕੁੜੀ ਨੂੰ ਕਿਸੇ ਨਾਲ ਗੱਲ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ, ਜਿਸ ਕਾਰਨ ਨਾਬਾਲਗ ਕੁੜੀ ਨੇ ਪਰੇਸ਼ਾਨ ਹੋ ਕੇ ਸਾਰੀ ਘਟਨਾ ਆਪਣੀ ਮਾਂ ਨੂੰ ਦੱਸੀ।

ਇਹ ਵੀ ਪੜ੍ਹੋ : ਪੰਜਾਬ ਤੋਂ ਕਾਸ਼ੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਚੱਲਣਗੀਆਂ ਸਪੈਸ਼ਲ ਗੱਡੀਆਂ

ਇਸ ਤੋਂ ਬਾਅਦ ਪੀੜਤ ਕੁੜੀ ਦੀ ਮਾਂ ਨੇ ਪੁਲਸ ਨੂੰ ਸੂਚਿਤ ਕਰਕੇ ਸ਼ਿਕਾਇਤ ਦਿੱਤੀ। ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਕੁੜੀ 15 ਸਾਲ ਦੀ ਨਾਬਾਲਗ ਹੈ, ਜਿਸ ਨੂੰ ਕਥਿਤ ਦੋਸ਼ੀ ਪ੍ਰਿੰਸ ਨਾਮਕ ਮੁੰਡਾ ਡਰਾ-ਧਮਕਾ ਕੇ ਆਪਣੀ ਲਾਲਸਾ ਪੂਰੀ ਕਰਦਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਚਰਚ ਦੇ ਪ੍ਰੋਫੇਟਾਂ ਦੇ ਘਰ Income Tax ਦੀ ਛਾਪੇਮਾਰੀ, ਮੌਕੇ 'ਤੇ ਭਾਰੀ ਪੈਰਾਮਿਲਟਰੀ ਫੋਰਸ ਤਾਇਨਾਤ

ਪੀੜਤਾ ਨੇ ਸਾਰੀ ਘਟਨਾ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦਿੱਤੀ ਅਤੇ ਪੂਰੀ ਤਫਤੀਸ਼ ਦੌਰਾਨ ਪੁਲਸ ਨੇ ਦੋਸ਼ੀ ਪ੍ਰਿੰਸ ਕੁਮਾਰ ਪੁੱਤਰ ਸੰਤੋਸ਼ ਕੁਮਾਰ ਵਾਸੀ ਲਾਲਪੁਰ ਝਾਰਖੰਡ ਹਾਲ ਨਿਊ ਜਨਤਾ ਨਗਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਕੁੜੀ ਦਾ ਮੈਡੀਕਲ ਕਰਵਾਉਣ ਅਤੇ ਡਾਕਟਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News