ਖਰੜ ''ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਗ੍ਰਿਫ਼ਤਾਰ
Friday, Mar 03, 2023 - 04:15 PM (IST)

ਖਰੜ (ਰਣਬੀਰ) : ਇੱਥੇ ਸੰਨੀ ਐਨਕਲੇਵ ਪੁਲਸ ਨੇ ਇਕ ਨੌਜਵਾਨ ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਨਾਮਜ਼ਦ ਕਰਕੇ ਉਸ ਕੋਲੋਂ ਵੱਡੀ ਮਾਤਰਾ ’ਚ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਨੂੰ ਹਿਰਾਸਤ ’ਚ ਲੈ ਕੇ ਪੁਲਸ ਵਲੋਂ ਅੱਗੇ ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਚੌਂਕੀ ਇੰਚਾਰਜ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਮਿਲੀ ਸੀ।
ਇਸ ਦੇ ਤਹਿਤ ਕਾਰਵਾਈ ਕਰਦਿਆਂ ਮਾਤਾ ਗੁਜਰੀ ਐਨਕਲੇਵ ਤੋਂ ਪੁਰਾਣੀ ਸੰਨੀ ਐਨਕਲੇਵ ਅੰਦਰੂਨੀ ਸੜਕ ਵੱਲ ਆ ਰਹੇ ਇਕ ਨੌਜਵਾਨ ਨੂੰ ਉਸ ਦੀ ਦੱਸੀ ਗਈ ਪਛਾਣ ਮੁਤਾਬਕ ਹਿਰਾਸਤ ’ਚ ਲਿਆ ਗਿਆ ਸੀ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਖਰੜ ਵਜੋਂ ਹੋਈ ਹੈ। ਮੁਲਜ਼ਮ ਦੀ ਤਲਾਸ਼ੀ ਲਏ ਜਾਣ ’ਤੇ ਉਸ ਕੋਲ ਲੋਮੋਟਿਲ ਦੀਆਂ 1500 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਵਲੋਂ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ।