ਸਮਰਾਲਾ ’ਚ 2 ਨੌਜਵਾਨਾਂ ਕੋਲੋ 200 ਗ੍ਰਾਮ ਹੈਰੋਇਨ ਬਰਾਮਦ

Wednesday, Jun 08, 2022 - 03:27 PM (IST)

ਸਮਰਾਲਾ ’ਚ 2 ਨੌਜਵਾਨਾਂ ਕੋਲੋ 200 ਗ੍ਰਾਮ ਹੈਰੋਇਨ ਬਰਾਮਦ

ਸਮਰਾਲਾ (ਗਰਗ, ਬੰਗੜ) : ਸਥਾਨਕ ਪੁਲਸ ਨੇ ਬੀਤੀ ਦੇਰ ਸ਼ਾਮ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਇਸ ਹੈਰੋਇਨ ਦੀ ਬਜ਼ਾਰੀ ਕੀਮਤ 10 ਲੱਖ ਦੇ ਕਰੀਬ ਦੱਸੀ ਜਾਂਦੀ ਹੈ। ਜਾਣਕਾਰੀ ਦਿੰਦਿਆ ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਹੇਡੋਂ ਪੁਲਸ ਚੌਂਕੀ ਅੱਗੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਚੰਡੀਗੜ੍ਹ ਸਾਈਡ ਤੋਂ ਆ ਰਹੀ ਸਵਿੱਫਟ ਕਾਰ ਨੂੰ ਸ਼ੱਕ ਪੈਣ ’ਤੇ ਰੋਕਿਆ ਗਿਆ।

ਇਸ ਵਿੱਚ ਸਵਾਰ ਗਗਨਦੀਪ ਸਿੰਘ ਨਿਵਾਸੀ ਪਿੰਫ ਛੋਕਰਾ (ਮਲੇਰਕੋਟਲਾ) ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਨਿਵਾਸੀ ਪਿੰਡ ਕਿੱਲੀ (ਥਾਣਾ ਗੁਰੂ ਹਰ ਸਹਾਏ) ਦੀ ਤਲਾਸ਼ੀ ਲੈਣ ’ਤੇ ਦੋਹਾਂ ਕੋਲੋ 100-100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਸ ਰਿਮਾਂਡ ਲੈ ਕੇ ਇਨ੍ਹਾਂ ਪਾਸੋਂ ਅਗਲੀ ਪੁੱਛਗਿਛ ਕੀਤੀ ਜਾਵੇਗੀ। ਪੁਲਸ ਨੂੰ ਇਨ੍ਹਾਂ ’ਤੇ ਇਹ ਵੀ ਸ਼ੱਕ ਹੈ ਕਿ ਇਹ ਨਸ਼ਾ ਤਸਕਰੀ ਗਿਰੋਹ ਨਾਲ ਜੁੜੇ ਹੋ ਸਕਦੇ ਹਨ ਅਤੇ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਵੀ ਪਤਾ ਲਗਾਇਆ ਜਾਵੇਗਾ। 


author

Babita

Content Editor

Related News