ਪੰਜਾਬ ਤੋਂ ਹੈਰੋਇਨ ਲੈ ਕੇ ਆ ਰਿਹਾ ਨੌਜਵਾਨ ਗ੍ਰਿਫ਼ਤਾਰ

Thursday, Sep 12, 2024 - 10:49 AM (IST)

ਪੰਜਾਬ ਤੋਂ ਹੈਰੋਇਨ ਲੈ ਕੇ ਆ ਰਿਹਾ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ (ਸੁਸ਼ੀਲ) : ਪੰਜਾਬ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ ’ਚ ਸਪਲਾਈ ਕਰਨ ਆਏ ਨੌਜਵਾਨ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਸੈਕਟਰ-43 ਦੇ ਬੱਸ ਸਟੈਂਡ ਕੋਲੋਂ ਕਾਬੂ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਵਾਸੀ ਅਮਨਦੀਪ ਸਿੰਘ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 20.12 ਗ੍ਰਾਮ ਹੈਰੋਇਨ ਬਰਾਮਦ ਹੋਈ। ਟੀਮ ਨੇ ਹੈਰੋਇਨ ਜ਼ਬਤ ਕਰ ਕੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ।

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਦੇ ਇੰਚਾਰਜ ਇੰਸਪੈਕਟਰ ਰੋਹਿਤ ਕੁਮਾਰ ਨੂੰ ਸੂਚਨਾ ਮਿਲੀ ਕਿ ਨੌਜਵਾਨ ਪੰਜਾਬ ਤੋਂ ਹੈਰੋਇਨ ਲੈ ਕੇ ਸੈਕਟਰ-43 ਦੇ ਬੱਸ ਅੱਡੇ ਆ ਰਿਹਾ ਹੈ। ਸੂਚਨਾ ਮਿਲਦੇ ਹੀ ਮੁਲਜ਼ਮ ਨੂੰ ਕਾਬੂ ਕਰਨ ਲਈ ਸੈਕਟਰ-43 ਦੇ ਬੱਸ ਅੱਡੇ ਨੇੜੇ ਨਾਕਾ ਲਾ ਦਿੱਤਾ। ਨਾਕੇ ’ਤੇ ਪੁਲਸ ਨੇ ਸਾਹਮਣੇ ਤੋਂ ਆ ਰਹੇ ਸ਼ੱਕੀ ਨੌਜਵਾਨ ਨੂੰ ਕਾਬੂ ਕਰ ਲਿਆ।
 


author

Babita

Content Editor

Related News