ਫਿਰੋਜ਼ਪੁਰ ਪੁਲਸ ਨੇ ਨੌਜਵਾਨ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

Monday, Mar 10, 2025 - 04:12 PM (IST)

ਫਿਰੋਜ਼ਪੁਰ ਪੁਲਸ ਨੇ ਨੌਜਵਾਨ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹੇ 'ਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਬ ਇੰਸਪੈਕਟਰ ਨਿਰਮਲ ਸਿੰਘ ਦੀ ਅਗਵਾਈ ਹੇਠ ਥਾਣਾ ਕੁੱਲਗੜ੍ਹੀ ਦੀ ਪੁਲਸ ਨੇ ਇੱਕ ਮੁਲਜ਼ਮ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਦੇ ਹੋਏ ਦਾਣਾ ਮੰਡੀ ਸਾਂਦੇ ਹਾਸ਼ਮ ਦੇ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਉੱਥੇ ਇੱਕ ਸ਼ੱਕੀ ਨੌਜਵਾਨ ਨੂੰ ਖੜ੍ਹਾ ਦੇਖਿਆ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ।

ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਪੁਲਸ ਨੂੰ ਆਪਣਾ ਨਾਂ ਕੁਲਵਿੰਦਰ ਸਿੰਘ ਉਰਫ਼ ਮੰਤਰੀ ਦੱਸਿਆ, ਜਿਸਦੀ ਤਲਾਸ਼ੀ ਲੈਣ ’ਤੇ ਉਸ ਤੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਨਾਮਜ਼ਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News