ਸੋਲਨ ਦਾ ਨੌਜਵਾਨ 7.61 ਗ੍ਰਾਮ ਹੈਰੋਇਨ ਸਮੇਤ ਕਾਬੂ
Thursday, Apr 10, 2025 - 12:33 PM (IST)

ਚੰਡੀਗੜ੍ਹ (ਸੁਸ਼ੀਲ) : ਨਸ਼ੀਲਾ ਪਦਾਰਥ ਵੇਚਣ ਵਾਲੇ ਇੱਕ ਨੌਜਵਾਨ ਨੂੰ ਪੁਲਸ ਨੇ ਸੈਕਟਰ-38 ਦੀ ਡਿਸਪੈਂਸਰੀ ਨੇੜਿਓਂ ਕਾਬੂ ਕੀਤਾ। ਫੜ੍ਹੇ ਗਏ ਮੁਲਜ਼ਮ ਦੀ ਪਛਾਣ ਸੋਲਨ ਦੇ ਪਿੰਡ ਕਿਸ਼ਨਪੁਰਾ ਨਿਵਾਸੀ ਪਵਨ ਕੁਮਾਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 7.61 ਗ੍ਰਾਮ ਹੈਰੋਇਨ ਬਰਾਮਦ ਹੋਈ। ਸੈਕਟਰ-39 ਥਾਣਾ ਪੁਲਸ ਨੇ ਹੈਰੋਇਨ ਜ਼ਬਤ ਕਰਕੇ ਮੁਲਜ਼ਮ ਪਵਨ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਸੈਕਟਰ-39 ਥਾਣਾ ਇੰਚਾਰਜ ਚਿਰੰਜੀਲਾਲ ਦੀ ਅਗਵਾਈ ਹੇਠ ਪੁਲਸ ਟੀਮ ਸੈਕਟਰ-38 ਵਿਚ ਗਸ਼ਤ ਕਰ ਰਹੀ ਸੀ। ਜਦੋਂ ਟੀਮ ਡਿਸਪੈਂਸਰੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਵਾਪਸ ਪਿੱਛੇ ਮੁੜ ਕੇ ਜਾਣ ਲੱਗਾ। ਪੁਲਸ ਟੀਮ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੀ ਜੇਬ ’ਚੋਂ ਇਕ ਪਲਾਸਟਿਕ ਦਾ ਲਿਫ਼ਾਫ਼ਾ ਬਰਾਮਦ ਹੋਇਆ, ਜਿਸ ’ਚੋਂ 7.61 ਗ੍ਰਾਮ ਹੈਰੋਇਨ ਬਰਾਮਦ ਹੋਈ।