ਹੈਰੋਇਨ ਤੇ ਡਰੱਗ ਮਨੀ ਸਣੇ ਨੌਜਵਾਨ ਕਾਬੂ
Monday, Mar 10, 2025 - 07:53 PM (IST)

ਜਲੰਧਰ (ਕੁੰਦਨ, ਪੰਕਜ) : ਜਲੰਧਰ ਦੇ ਥਾਣਾ ਤਿੰਨ ਦੀ ਪੁਲਸ ਨੇ ਹੈਰੋਇਨ ਤੇ ਡਰੱਗ ਮਨੀ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਟੇਸ਼ਨ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਏਐੱਸਆਈ ਸਤਨਾਮ ਸਿੰਘ ਪੁਲਸ ਪਾਰਟੀ ਨਾਲ ਇਕਹਿਰੀ ਪੁਲੀ ਵਿਖੇ ਚੈਕਿੰਗ ਕਰ ਰਹੇ ਸਨ। ਉਸੇ ਵੇਲੇ ਇੱਕ ਨੌਜਵਾਨ ਰੇਲਵੇ ਸਟੇਸ਼ਨ ਤੋਂ ਪੈਦਲ ਆ ਰਿਹਾ ਸੀ। ਪੁਲਸ ਨੂੰ ਦੇਖ ਕੇ ਇਸ ਨੌਜਵਾਨ ਨੇ ਆਪਣੇ ਹੱਥੋਂ ਇੱਕ ਲਿਫਾਫਾ ਸੁੱਟ ਦਿੱਤਾ ਅਤੇ ਭੱਜਣ ਲੱਗ ਪਿਆ, ਪਰ ਪੁਲਸ ਅਧਿਕਾਰੀਆਂ ਨੇ ਉਸਨੂੰ ਫੜ ਲਿਆ। ਜਦੋਂ ਪੁਲਸ ਨੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 4.8 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਆਕਾਸ਼ ਵਾਸੀ ਰਾਮਾ ਮੰਡੀ ਵਜੋਂ ਹੋਈ ਹੈ। ਥਾਣਾ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।