ਨਾਜਾਇਜ਼ ਹਥਿਆਰ ਸਣੇ ਨੌਜਵਾਨ ਗ੍ਰਿਫ਼ਤਾਰ, ਦੇਸੀ ਕੱਟਾ ਤੇ ਕਾਰਤੂਸ ਬਰਾਮਦ
Thursday, Oct 16, 2025 - 01:33 PM (IST)

ਚੰਡੀਗੜ੍ਹ (ਸੁਸ਼ੀਲ) : ਨਾਜਾਇਜ਼ ਹਥਿਆਰ ਲੈ ਕੇ ਘੁੰਮ ਰਹੇ ਨੌਜਵਾਨ ਨੂੰ ਪੁਲਸ ਨੇ ਸੈਕਟਰ-48 ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਮੋਹਾਲੀ ਦੇ ਰਾਏਪੁਰ ਖੁਰਦ ਨਿਵਾਸੀ ਲੋਕੇਸ਼ ਦੇ ਰੂਪ ਵਿਚ ਹੋਈ। ਤਲਾਸ਼ੀ ਦੇ ਦੌਰਾਨ ਮੁਲਜ਼ਮ ਕੋਲੋਂ ਦੇਸੀ ਕੱਟਾ ਅਤੇ ਕਾਰਤੂਸ ਬਰਾਮਦ ਹੋਇਆ। ਸੈਕਟਰ-49 ਥਾਣਾ ਪੁਲਸ ਨੇ ਦੇਸੀ ਕੱਟਾ ਅਤੇ ਕਾਰਤੂਸ ਜ਼ਬਤ ਕਰਕੇ ਮੁਲਜ਼ਮ ਲੋਕੇਸ਼ ਦੇ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸੈਕਟਰ-49 ਥਾਣਾ ਇੰਚਾਰਜ ਦੀ ਅਗਵਾਈ ਵਿਚ ਪੁਲਸ ਟੀਮ ਸੈਕਟਰ-48 ਵਿਚ ਗਸ਼ਤ ਕਰ ਰਹੀ ਸੀ। ਪੁਲਸ ਟੀਮ ਨੂੰ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਸ ਨੇ ਰੁਕਣ ਦਾ ਇਸ਼ਾਰਾ ਕੀਤਾ, ਤਾਂ ਨੌਜਵਾਨ ਵਾਪਸ ਜਾਣ ਲੱਗਿਆ ਪਰ ਪੁਲਸ ਨੇ ਪਿੱਛਾ ਕਰਕੇ ਫੜ੍ਹ ਲਿਆ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਨਾਜਾਇਜ਼ ਹਥਿਆਰ ਕਿੱਥੇ ਤੋਂ ਲੈ ਕੇ ਆ ਰਿਹਾ ਹੈ।