ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਗ੍ਰਿਫਤਾਰ
Friday, Nov 07, 2025 - 12:52 AM (IST)
ਫਗਵਾੜਾ (ਜਲੋਟਾ) - ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਅਸ਼ਵਨੀ ਕੁਮਾਰ ਪੁੱਤਰ ਮਲਕੀਤ ਚੰਦ ਵਾਸੀ ਪਿੰਡ ਮਾਧੋਪੁਰ ਥਾਣਾ ਸਦਰ ਫਗਵਾੜਾ ਜ਼ਿਲਾ ਕਪੂਰਥਲਾ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਖਿਲਾਫ ਪੁਲਸ ਨੇ ਐੱਨ. ਡੀ. ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਕ ੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਜਾਂਚ ਜਾਰੀ ਹੈ।
