ਨਾਜਾਇਜ਼ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

Wednesday, Oct 11, 2023 - 05:12 PM (IST)

ਨਾਜਾਇਜ਼ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

ਲੁਧਿਆਣਾ (ਬੇਰੀ) : ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਇਕ ਨਾਜਾਇਜ਼ ਪਿਸਤੌਲ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਅਜੇ ਕੁਮਾਰ ਪਿੰਡ ਜੱਸੀਆਂ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ’ਚੋਂ 32 ਬੋਰ ਦਾ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਧਰਮਿੰਦਰ ਸਿੰਘ ਪੁਲਸ ਪਾਰਟੀ ਨਾਲ ਉਪਕਾਰ ਨਗਰ ਇਲਾਕੇ ’ਚ ਮੌਜੂਦ ਸਨ।

ਇਸ ਦੌਰਾਨ ਮੁਲਜ਼ਮ ਦੁਸਹਿਰਾ ਗਰਾਊਂਡ ਨੇੜੇ ਪੈਦਲ ਆ ਰਿਹਾ ਸੀ। ਪੁਲਸ ਨੂੰ ਉਸ ’ਤੇ ਸ਼ੱਕ ਹੋ ਗਿਆ। ਜਦੋਂ ਉਸ ਨੂੰ ਫੜ੍ਹ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News