ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

02/07/2024 11:28:02 AM

ਲੁਧਿਆਣਾ(ਗੌਤਮ)- ਸੀ. ਆਈ. ਏ.-3 ਦੀ ਪੁਲਸ ਨੇ ਗਸ਼ਤ ਦੌਰਾਨ ਚੈਕਿੰਗ ਕਰਦੇ ਹੋਏ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਰੌਂਦ ਬਰਾਮਦ ਕੀਤੇ। ਪੁਲਸ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਮੁਲਜ਼ਮ ਇਲਾਕੇ ’ਚ ਵਾਰਦਾਤ ਕਰਨ ਦੀ ਤਾਕ ’ਚ ਸੀ ਪਰ ਚੈਕਿੰਗ ਦੌਰਾਨ ਮੁਲਜ਼ਮ ਪੁਲਸ ਦੇ ਹੱਥੇ ਚੜ੍ਹ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ’ਚ ਆਰਮਜ਼ ਐਕਟ ਤਹਿਤ ਪਰਚਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸ਼ਾਮ ਨਗਰ ਦੇ ਰਹਿਣ ਵਾਲੇ ਸੋਨੂੰ ਕੁਮਾਰ ਵਜੋਂ ਕੀਤੀ ਹੈ।
ਏ. ਐੱਸ. ਆਈ. ਜਗਦੀਸ਼ ਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਫੁੱਲਾਂਵਾਲ ਚੌਕ ਕੋਲ ਗਸ਼ਤ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ ਨਾਜਾਇਜ਼ ਪਿਸਤੌਲ ਬਰਾਮਦ ਹੋਇਆ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਮੁਲਜ਼ਮ ਨਾਜਾਇਜ਼ ਪਿਸਤੌਲ ਕਿੱਥੋਂ ਅਤੇ ਕਿਸ ਮਕਸਦ ਨਾਲ ਲੈ ਕੇ ਆਇਆ ਸੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਯੂ. ਪੀ. ਦਾ ਰਹਿਣ ਵਾਲਾ ਹੈ ਅਤੇ ਉੱਥੋਂ ਹੀ ਨਾਜਾਇਜ਼ ਪਿਸਤੌਲ ਲੈ ਕੇ ਆਇਆ ਸੀ।


Babita

Content Editor

Related News