ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

Thursday, Aug 20, 2026 - 03:21 PM (IST)

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਡੇਰਾਬੱਸੀ (ਗੁਰਜੀਤ) : ਡੇਰਾਬੱਸੀ 'ਚ ਦਿਨ-ਦਿਹਾੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਤਹਿਸੀਲ ਰੋਡ ’ਤੇ ਰੇਲਵੇ ਫਾਟਕ ਨੇੜੇ ਕਾਲੇ ਰੰਗ ਦੀ ਥਾਰ 'ਚ ਸਵਾਰ ਹਮਲਾਵਰਾਂ ਨੇ ਈ. ਟੀ. ਓਜ਼. 'ਚ ਜਾ ਰਹੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਮਲਾਵਰਾਂ ਨੇ ਉਸ ਦੀ ਕਾਰ ਦੀ ਵੀ ਬੁਰੀ ਤਰ੍ਹਾਂ ਭੰਨ ਦਿੱਤੀ। ਜ਼ਖਮੀ ਨੌਜਵਾਨ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਪਰਾਗਪੁਰ ਵਜੋਂ ਹੋਈ ਹੈ। ਤਰਨਪ੍ਰੀਤ ਸਿੰਘ ਸਰਕਾਰੀ ਕਾਲਜ ਡੇਰਾਬੱਸੀ 'ਚ ਸੈਕਿੰਡ ਈਅਰ ਦਾ ਵਿਦਿਆਰਥੀ ਹੈ।

ਜਾਣਕਾਰੀ ਅਨੁਸਾਰ ਤਰਨਪ੍ਰੀਤ ਸਿੰਘ ਆਪਣੀ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਪਰਾਗਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਰੇਲਵੇ ਫਾਟਕ ਪਾਰ ਕਰਕੇ ਅੱਗੇ ਪਹੁੰਚਿਆ ਤਾਂ ਕਾਲੇ ਰੰਗ ਦੀ ਥਾਰ ਵਿੱਚ ਆਏ ਹਮਲਾਵਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ। ਜਦੋਂ ਤੱਕ ਉਹ ਕੁੱਝ ਸਮਝ ਪਾਉਂਦਾ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਤਰਨਪ੍ਰੀਤ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕਾਰ ਦੀ ਵੀ ਭੰਨਤੋੜ ਕਰ ਦਿੱਤੀ।

 ਹਮਲੇ ਦੌਰਾਨ ਰੌਲਾ ਪੈਣ ’ਤੇ ਲੋਕ ਮੌਕੇ ’ਤੇ ਇਕੱਠੇ ਹੋਣ ਲੱਗੇ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਹਮਲਾਵਰ ਆਪਣੀ ਥਾਰ ਮੌਕੇ ’ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਰਾਹਗੀਰਾਂ ਨੇ ਜ਼ਖਮੀ ਤਰਨਪ੍ਰੀਤ ਸਿੰਘ ਨੂੰ ਇਲਾਜ ਲਈ ਡੇਰਾਬੱਸੀ ਦੇ ਹਸਪਤਾਲ ਪਹੁੰਚਾਇਆ। ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਹਮਲੇ ਦੀ ਵਜ੍ਹਾ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ ਫਿਲਹਾਲ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਹਮਲੇ ਵਿੱਚ ਵਰਤੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੇ ਕਾਰਨਾਂ, ਹਮਲਾਵਰਾਂ ਦੀ ਪਛਾਣ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਪੁਲਸ ਵੱਲੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।


 


author

Babita

Content Editor

Related News